ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

07/08/2022 6:15:26 PM

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਸਿੰਗਲਾ ਨੂੰ ਇਹ ਜ਼ਮਾਨਤ ਹਾਈਕੋਰਟ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰਿਕਵਰੀ ਨਹੀਂ ਹੋਈ ਹੈ। ਉਥੇ ਹੀ ਜਿਸ ਕਾਲ ਰਿਕਾਰਡਿੰਗ ਵਿਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਲਈ ਸਿੰਗਲਾ ਨੇ ਆਵਾਜ਼ ਦੇ ਨਮੂਨੇ ਵੀ ਦੇ ਦਿੱਤੀ ਹਨ, ਲਿਹਾਜ਼ਾ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ, ਸਿੰਗਲਾ ਦੇ ਵਕੀਲ ਦੀ ਦਲੀਲ ਦਾ ਸਰਕਾਰ ਵਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ, ਸ਼ੂਟਰਾਂ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੁਲਸ

ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਕੀਤਾ ਸੀ ਬਰਖਾਸਤ

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੀਡੀਓ ਸੰਦੇਸ਼ ਰਾਹੀਂ ਆਪਣੇ ਹੀ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਨੇ ਵੀਡੀਓ ਵਿਚ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਆਪਣੇ ਵਾਅਦੇ ਨੂੰ ਨਿਭਾਉਂਦੇ ਹੋਏ ਇਕ ਕੈਬਨਿਟ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਭਗਵੰਤ ਮਾਨ ਨੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਆਪਣੇ ਵਿਭਾਗ ਵਿਚ ਵੱਡੇ ਪੱਧਰ ਉੱਤੇ ਘਪਲਾ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਮੰਤਰੀ ਆਪਣੇ ਵਿਭਾਗ ਦੇ ਹਰ ਟੈਂਡਰ ਵਿਚੋਂ 1% ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ ਜਿਸ ਦਾ ਸਾਨੂੰ ਜਿਵੇਂ ਹੀ ਪਤਾ ਲੱਗਾ ਉਨ੍ਹਾਂ ਮੰਤਰੀ ਨੂੰ ਬਰਾਖਸਤ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ ’ਚ ਭਗਵੰਤ ਮਾਨ ਸਰਕਾਰ, ਸਾਬਕਾ ਮੰਤਰੀ ਤੇ ਵਿਧਾਇਕ ਰਡਾਰ ’ਤੇ

ਵਿਜੇ ਸਿੰਗਲਾ ਨੇ ਆਪਣੇ ਬਚਾਅ ਵਿਚ ਕੀ ਕਿਹਾ?

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਵਿਜੇ ਸਿੰਗਲਾ ਨੇ ਕਿਹਾ ਸੀ ਕਿ ਇਹ ਪਾਰਟੀ ਤੇ ਭਗਵੰਤ ਮਾਨ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਸਿੰਗਲਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਕ ਸਾਜ਼ਿਸ਼ ਦੇ ਤਹਿਤ ਫਸਾਇਆ ਗਿਆ ਹੈ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


Gurminder Singh

Content Editor

Related News