ਸਾਬਕਾ IG ਅਮਰ ਚਹਿਲ ਨਾਲ ਠੱਗੀ ਦੇ ਕੇਸ ''ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਅਦਾਲਤ ''ਚ ਹੋਈ ਪੇਸ਼ੀ, ਸੁਣਾਇਆ ਗਿਆ ਇਹ ਫ਼ੈਸਲਾ
Thursday, Jan 08, 2026 - 07:02 PM (IST)
ਪਟਿਆਲਾ (ਬਲਜਿੰਦਰ)- ਰਿਟਾ. ਆਈ. ਜੀ. ਅਮਰ ਸਿੰਘ ਚਹਿਲ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਸਾਈਬਰ ਕ੍ਰਾਈਮ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਪੇਸ਼ ਕੀਤੇ ਮੁਲਜ਼ਮਾਂ ’ਚੋਂ ਚਾਰ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਅਤੇ 2 ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਥਾਣਾ ਸਾਈਬਰ ਕ੍ਰਾਈਮ ਦੀ ਪੁਲਸ ਨੇ ਇਨ੍ਹਾਂ ਵਿਅਕਤੀਆਂ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰਕੇ ਲੈ ਕੇ ਆਈ ਸੀ। ਨਿਆਇਕ ਹਿਰਾਸਤ ਵਿਚ ਭੇਜੇ ਮੁਲਜ਼ਮਾਂ ’ਚੋਂ ਇਕ ਚੰਦਰਕਾਂਤ ਇਸ ਸਮੇਂ ਸ਼ੂਗਰ ਵੱਧਣ ਕਰਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ-2 ’ਚ ਦਾਖ਼ਲ ਹੈ। ਅਦਾਲਤ ’ਚ ਪੇਸ਼ ਕੀਤੇ ਮੁਲਜ਼ਮਾਂ ਵਿਚ ਚੰਦਰਕਾਂਤ, ਪ੍ਰਤੀਕ, ਆਸ਼ੀਸ਼ ਪਾਂਡੇ, ਰਣਜੀਤ ਸਿੰਘ, ਮੁਹੰਮਦ ਸ਼ਰੀਫ਼ ਅਤੇ ਸੋਮਨਾਥ ਸ਼ਾਮਲ ਹਨ।
ਇਹ ਵੀ ਪੜ੍ਹੋ: 'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
ਇਥੇ ਇਹ ਦੱਸਣਯੋਗ ਹੈ ਕਿ ਰਿਟਾਇਰਡ ਆਈ. ਜੀ. ਅਮਰ ਸਿੰਘ ਚਹਿਲ ਨਾਲ 8 ਕਰੋੜ 10 ਲੱਖ ਰੁਪਏ ਦੀ ਠੱਗੀ ਹੋਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਰਿਟਾ ਆਈ. ਜੀ. ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਇਸ ਤੋਂ ਬਾਅਦ ਥਾਣਾ ਸਾਈਬਰ ਕ੍ਰਾਈਮ ਦੀ ਪੁਲਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਮਹਾਰਾਸ਼ਟਰ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਾਈਬਰ ਕ੍ਰਾਈਮ ਦੀ ਪੁਲਸ ਨੇ ਇਸ ਮਾਮਲੇ ਵਿਚ 2 ਦਰਜਨ ਤੋਂ ਜ਼ਿਆਦਾ ਖਾਤਿਆਂ ਨੂੰ ਫਰੀਜ਼ ਕੀਤਾ ਜਾ ਚੁੱਕਿਆ ਹੈ, ਜਿਹੜੇ ਖਾਤਿਆਂ ’ਚ ਪੇਮੈਂਟ ਟਰਾਂਸਫਰ ਹੋਈ ਸੀ। ਇਸ ਦੇ ਨਾਲ ਹੀ ਗ੍ਰਿਫਤਾਰ ਵਿਅਕਤੀਆਂ ਤੋਂ ਬਰਾਮਦ ਮੋਬਾਇਲ, ਸਿਮ ਅਤੇ ਲੈਪਟਾਪਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab: ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ! ਇਕ ਨੌਜਵਾਨ ਦੀ ਦਰਦਨਾਕ ਮੌਤ, ਸਿਰ ਤੋਂ ਲੰਘਿਆ ਟਰੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
