ਬੇਅਦਬੀ ਮਾਮਲੇ ’ਚ SGPC ਵਿਰੁੱਧ ਸਾਬਕਾ IG ਖੱਟੜਾ ਦੀ ਬਿਆਨਬਾਜ਼ੀ ਗੁੰਮਰਾਹਕੁੰਨ ਤੇ ਤੱਥਹੀਣ: ਸ਼੍ਰੋਮਣੀ ਕਮੇਟੀ ਸਕੱਤਰ
Tuesday, Aug 06, 2024 - 11:16 AM (IST)
ਅੰਮ੍ਰਿਤਸਰ (ਦੀਪਕ/ਸਰਬਜੀਤ)-ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈ. ਜੀ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਮੀਡੀਆ ਵਿਚ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਖੱਟੜਾ ਅਜਿਹੀ ਗੁਮਰਾਹਕੁੰਨ ਤੇ ਤੱਥਹੀਣ ਬਿਆਨਬਾਜ਼ੀ ਕਰ ਕੇ ਸੰਗਤਾਂ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਪ੍ਰਤਾਪ ਸਿੰਘ ਨੇ ਕਿਹਾ ਕਿ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ’ਤੇ ਉਸ ਦੇ ਪੈਰੋਕਾਰਾਂ ਵੱਲੋਂ ਕੀਤੀਆਂ ਗਈਆਂ ਬੇਅਦਬੀਆਂ ਦੇ ਸਬੰਧ ਵਿਚ ਚੱਲ ਰਹੇ ਕੇਸਾਂ ਦੀ ਸੀ. ਬੀ. ਆਈ. ਵੱਲੋਂ ਅਦਾਲਤ ਅੰਦਰ ਜੁਲਾਈ 2019 ਵਿਚ ਕਲੋਜ਼ਰ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਦਾ ਸਖ਼ਤ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਸ਼੍ਰੋਮਣੀ ਕਮੇਟੀ ਨੇ 17 ਜੁਲਾਈ 2019 ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਮਤਾ ਨੰ. 515 ਰਾਹੀਂ ਸੀ. ਬੀ. ਆਈ. ਵੱਲੋਂ ਦਰਜ ਕੀਤੀ ਕਲੋਜ਼ਰ ਰਿਪੋਰਟ ਨੂੰ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਸੀ, ਜਦਕਿ ਖੱਟੜਾ ਸਿੱਖ ਸੰਸਥਾ ਵਿਰੁੱਧ ਬੁਨਿਆਦ ਦੋਸ਼ ਲਗਾ ਕੇ ਇਹ ਸਿੱਧ ਕਰਨ ਦਾ ਕੋਝਾ ਯਤਨ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਸੀਬੀਆਈ ਕਲੋਜ਼ਰ ਰਿਪੋਰਟ ਦੇ ਪੱਖ ਵਿਚ ਹਲਫ਼ੀਆ ਬਿਆਨ ਦਿੱਤਾ ਸੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਮਾਹਿਰ ਵਕੀਲਾਂ ਰਾਹੀਂ ਪ੍ਰੋਟੈਸਟ ਪਟੀਸ਼ਨ ਦਾਇਰ ਕਰ ਕੇ ਕਾਨੂੰਨੀ ਕਾਰਵਾਈ ਤੁਰੰਤ ਪ੍ਰਭਾਵ ਨਾਲ ਵਿੱਢ ਦਿੱਤੀ ਗਈ ਸੀ, ਜੋ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਅਦ ਵਿਚ ਇਹ ਕੇਸ ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸੀ. ਬੀ. ਆਈ. ਤੋਂ ਪੰਜਾਬ ਪੁਲਸ ਦੀ ਸਿੱਟ ਨੂੰ ਵਾਪਸ ਦੇ ਦਿੱਤੇ ਗਏ ਸਨ, ਪਰੰਤੂ ਸ਼੍ਰੋਮਣੀ ਕਮੇਟੀ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਨ੍ਹਾਂ ਕੇਸਾਂ ਦੀ ਲਗਾਤਾਰ ਠੋਸ ਪੈਰਵਾਈ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8