ਦਾਦੂਵਾਲ ਦੀ ਅਗਵਾਈ ’ਚ ਸਿੱਖ ਜਥੇਬੰਦੀਆਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ

Friday, Apr 30, 2021 - 04:26 PM (IST)

ਦਾਦੂਵਾਲ ਦੀ ਅਗਵਾਈ ’ਚ ਸਿੱਖ ਜਥੇਬੰਦੀਆਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ

ਅੰਮ੍ਰਿਤਸਰ (ਬਿਊਰੋ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਪਲਾਜ਼ਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਦੀ ਜਾਂਚ ਕਰਨ ਵਾਲੀ ਸਿੱਟ ਦੇ ਅਫ਼ਸਰ ਕੁੰਵਰ ਵਿਜ਼ੇ ਪ੍ਰਤਾਪ ਸਿੰਘ ਦਾ ਸਿੱਖ ਪੰਥ ਅਤੇ ਸਮੂਹ ਧਰਮਾਂ ਦੇ ਲੋਕਾਂ ਵਲੋਂ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਸੰਤ ਮਹਾਂਪੁਰਸ਼ ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦੇ ਲੋਕ ਹਾਜ਼ਰ ਸਨ। 

ਜਥੇਦਾਰ ਦਾਦੂਵਾਲ ਜੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਧਾਰਮਿਕ ਆਗੂ ਭਾਈ ਮੋਹਕਮ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ.ਕਰਨੈਲ ਸਿੰਘ ਪੀਰਮੁਹੰਮਦ ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਸਤਨਾਮ ਸਿੰਘ ਮਨਾਵਾਂ, ਡਾ ਮਨਜੀਤ ਸਿੰਘ ਭੋਮਾ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਮਾਨ ਸਿੰਘ ਗਰਚਾ, ਗੁਰਿੰਦਰ ਸਿੰਘ ਬਾਜਵਾ,ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,  ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਯੂਨਾਈਟਿਡ ਅਕਾਲੀ ਦਲ, ਤੇਜਿੰਦਰ ਸਿੰਘ ਪੰਨੂ ਸ਼੍ਰੋਮਣੀ ਅਕਾਲੀ ਦਲ 1920, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਬਲਵੰਤ ਸਿੰਘ ਗੋਪਾਲਾ ਆਦਿ ਹਾਜ਼ਰ ਸਨ।


author

rajwinder kaur

Content Editor

Related News