ਸਾਬਕਾ ਇੰਸਪੈਕਟਰ ਇੰਦਰਜੀਤ 26 ਤੱਕ ਪੁਲਸ ਰਿਮਾਂਡ ''ਤੇ

Tuesday, Jun 20, 2017 - 07:54 AM (IST)

ਮੋਹਾਲੀ, (ਕੁਲਦੀਪ)- ਪੰਜਾਬ ਵਿਚ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਅਤੇ ਨਸ਼ੇ 'ਤੇ ਕੰਟਰੋਲ ਕਰਨ ਸਬੰਧੀ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਏ. ਐੱਸ. ਆਈ. ਅਜਾਇਬ ਸਿੰਘ ਦਾ ਪੁਲਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਫਿਰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਨੇ ਮੁਲਜ਼ਮ ਇੰਦਰਜੀਤ ਸਿੰਘ ਨੂੰ 26 ਜੂਨ ਤੱਕ ਜਦਕਿ ਏ. ਐੱਸ. ਆਈ. ਅਜਾਇਬ ਸਿੰਘ ਨੂੰ 22 ਜੂਨ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ।


Related News