ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

Saturday, May 15, 2021 - 10:20 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

ਅੰਮ੍ਰਿਤਸਰ, (ਅਨਜਾਣ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਹੈ। ਸੂਤਰਾਂ ਅਨੁਸਾਰ ਵੇਦਾਂਤੀ ਜੀ ਦੀ ਤਬੀਅਤ ਅਚਾਨਕ ਸ਼ਾਮ 6 ਵਜੇ ਦੇ ਕਰੀਬ ਖਰਾਬ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਜਿੱਥੇ ਕਰੀਬ 7-45 'ਤੇ ਉਨ੍ਹਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ-  ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ASI ਰੈਂਕ ਦੇ 2 ਪੁਲਸ ਮੁਲਾਜ਼ਮਾਂ ਦਾ ਕਤਲ
ਦੱਸ ਦੇਈਏ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਪਣੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੋਂ ਸ਼ੁਰੂ ਕੀਤੀ ਤੇ ਇਸ ਉਪਰੰਤ ਉਹ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵੀ ਰਹੇ ਤੇ ਬਾਅਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਸੰਭਾਲੀ।

 


author

Bharat Thapa

Content Editor

Related News