ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਦੀ ਗੱਡੀ ਨਾਲ ਵਾਪਰਿਆ ਹਾਦਸਾ, ਵਾਲ-ਵਾਲ ਬਚੇ
Friday, Nov 25, 2022 - 08:12 PM (IST)

ਫ਼ਿਲੌਰ (ਅੰਮ੍ਰਿਤ ਭਾਖੜੀ) : ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ, ਜਿਸ ’ਚ ਉਹ ਵਾਲ-ਵਾਲ ਬਚ ਗਏ। ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਸਾਢੇ ਛੇ ਵਜੇ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਆਪਣੇ ਨਵਾਂਸ਼ਹਿਰ ਦੇ ਨੇੜੇ ਫਾਰਮ ਹਾਊਸ ਤੋਂ ਵਾਪਸ ਲੁਧਿਆਣਾ ਆਪਣੇ ਘਰ ਜਾ ਰਹੇ ਸਨ, ਜਿਵੇਂ ਹੀ ਉਨ੍ਹਾਂ ਦੀ ਕਾਰ ਫਿਲੌਰ ਦੇ ਨਜ਼ਦੀਕ ਗੜ੍ਹਾ ਰੋਡ ਕੋਲ ਪੁੱਜੀ ਤਾਂ ਦੂਸਰੇ ਪਾਸਿਓਂ ਮੋਟਰਸਾਈਕਲ ਚਾਲਕ ਅਚਾਨਕ ਉਨ੍ਹਾਂ ਦੀ ਕਾਰ ਅੱਗੇ ਆ ਗਿਆ, ਜਿਸ ਨਾਲ ਉਨ੍ਹਾਂ ਦੀ ਕਾਰ ਟਕਰਾ ਕੇ ਬੁਰੀ ਤਰ੍ਹਾਂ ਨਾਲ ਦੁਰਘਟਨਾਗ੍ਰਸਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਕੁੱਲ੍ਹੜ ਪਿੱਜ਼ਾ ਵਾਲਿਆਂ ’ਤੇ ਦਰਜ ਕੇਸ ਨੂੰ ਲੈ ਕੇ ਮਜੀਠੀਆ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਉਕਤ ਘਟਨਾ ’ਚ ਕਿਸੇ ਦੇ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਪੁਲਸ ਦੇ ਥਾਣੇਦਾਰ ਵਿਜੇ ਕੁਮਾਰ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੂੰ ਅਟਵਾਲ ਨੇ ਕਿਸੇ ਵੀ ਤਰ੍ਹਾਂ ਦੀ ਪੁਲਸ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਦੂਜੀ ਕਾਰ ਮੰਗਵਾ ਕੇ ਉਨ੍ਹਾਂ ਨੂੰ ਲੁਧਿਆਣਾ ਨੂੰ ਰਵਾਨਾ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਵਿਖੇ ਪਹਿਲੀ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਰੋੜੀ ਸਾਹਿਬ ਬਣ ਚੁੱਕੈ ਖੰਡਰ