ਵੱਡੀ ਖ਼ਬਰ: ਹਿਮਾਚਲ ਦੌਰੇ ’ਤੇ ਗਏ ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਨੂੰ ਪਿਆ ਦਿਲ ਦਾ ਦੌਰਾ

10/19/2022 2:53:45 PM

ਜਲੰਧਰ— ਮਹਾਨਗਰ ਜਲੰਧਰ ਦੇ ਭਾਜਪਾ ਨੇਤਾ ਅਤੇ ਸਾਬਕਾ ਮੇਅਰ ਸੁਨੀਲ ਜੋਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਿਮਾਚਲ ’ਚ ਚੋਣ ਪ੍ਰਚਾਰ ’ਤੇ ਗਏ ਸੁਨੀਲ ਜੋਤੀ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਹਿਮਾਚਲ ’ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸੁਨੀਲ ਜੋਤੀ ਹਿਮਾਚਲ ਦੌਰੇ ’ਤੇ ਗਏ ਹਨ, ਜਿੱਥੇ ਉਨ੍ਹਾਂ ਦੀ ਇਕ ਹੋਟਲ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਦੇ ਨਾਲ ਪ੍ਰਚਾਰ ’ਤੇ ਗਏ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਸੁਨੀਲ ਜੋਤੀ ਹਿਮਾਚਲ ਦੇ ਨੂਰਪੁਰ ’ਚ ਚੋਣ ਪ੍ਰਚਾਰ ਲਈ ਗਏ ਸਨ। ਫਿਲਹਾਲ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਜਾਨ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਚਮਕੀ ਕਿਸਮਤ: ਪੈਂਚਰ ਲਾਉਣ ਵਾਲਾ ਮਾਹਿਲਪੁਰ ਦਾ ਸ਼ਖ਼ਸ ਬਣਿਆ ਕਰੋੜਪਤੀ, ਨਿਕਲੀ 3 ਕਰੋੜ ਦੀ ਲਾਟਰੀ

ਇਥੇ ਦੱਸਣਯੋਗ ਹੈ ਕਿ ਸੁਨੀਲ ਜੋਤੀ ਸਾਲ 2012 ’ਚ ਜਲੰਧਰ ਦੇ ਮੇਅਰ ਬਣੇ ਸਨ ਅਤੇ ਸਾਲ 2017 ਤੱਕ ਬਣੇ ਰਹੇ। ਹਾਲਾਂਕਿ ਉਸ ਦੇ ਬਾਅਦ ਹੋਈਆਂ ਨਗਰ-ਨਿਗਮ ਚੋਣਾਂ ’ਚ ਭਾਜਪਾ ਅਤੇ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਆਪਣਾ 5 ਸਾਲ ਦਾ ਕਾਰਜਕਾਲ ਸਫ਼ਲਤਾ ਨਾਲ ਪੂਰਾ ਕੀਤਾ ਸੀ। ਜ਼ਿਕਰਯੋਗ ਹੈ ਕਿ ਸੁਨੀਲ ਜੋਤੀ ਵਿਧਾਇਕ ਕੇ.ਡੀ. ਭੰਡਾਰੀ ਦੇ ਕਰੀਬੀ ਹਨ। ਉਨ੍ਹਾਂ ਨੇ ਕੌਂਸਲਰ ਰਵੀ ਮਹਿੰਦਰੂ ਨੂੰ ਪਿੱਛੇ ਛੱਡ ਕੇ ਮੇਅਰ ਦਾ ਅਹੁਦਾ ਹਾਸਲ ਕੀਤਾ ਸੀ। 

ਇਹ ਵੀ ਪੜ੍ਹੋ: ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri