ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ
Wednesday, Sep 11, 2024 - 04:25 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਅਕਾਲੀਆਂ ਦੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ