CM ਭਗਵੰਤ ਮਾਨ ਸਣੇ ਇਨ੍ਹਾਂ ਆਗੂਆਂ ਨੇ ਕੀਤਾ ਅਕਾਲੀ ਆਗੂ ਤੋਤਾ ਸਿੰਘ ਦੀ ਮੌਤ ’ਤੇ ਦੁੱਖ਼ ਦਾ ਪ੍ਰਗਟਾਵਾ

Saturday, May 21, 2022 - 04:55 PM (IST)

CM ਭਗਵੰਤ ਮਾਨ ਸਣੇ ਇਨ੍ਹਾਂ ਆਗੂਆਂ ਨੇ ਕੀਤਾ ਅਕਾਲੀ ਆਗੂ ਤੋਤਾ ਸਿੰਘ ਦੀ ਮੌਤ ’ਤੇ ਦੁੱਖ਼ ਦਾ ਪ੍ਰਗਟਾਵਾ

ਜਲੰਧਰ (ਵੈੱਬ ਡੈਸਕ)— ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰਕੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਦੁੱਖ਼ ਪ੍ਰਗਟ ਕਰਦਾ ਹਾਂ। ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ। ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਉਨ੍ਹਾਂ ਦੀ ਦਿਹਾਂਤ ਦੀ ਖ਼ਬਰ ’ਤੇ ਭਗਵੰਤ ਮਾਨ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਈ ਕਾਂਗਰਸੀ ਨੇਤਾਵਾਂ ਨੇ ਵੀ ਇਸ ਦੁੱਖ਼ ਦੀ ਘੜੀ ’ਚ ਸੋਗ ਜ਼ਾਹਰ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਨਿਊ ਡਿਫੈਂਸ ਕਾਲੋਨੀ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੰਧਕ ਬਣਾ ਲੁੱਟੇ 12 ਲੱਖ ਦੇ ਗਹਿਣੇ

PunjabKesari

ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਮੁਖੀ ਤੋਤਾ ਸਿੰਘ ਨੇ ਨਿਮੋਨੀਆ ਨਾਲ ਲੰਬੇ ਸੰਘਰਸ਼ ਤੋਂ ਬਾਅਦ ਅੱਜ ਆਖ਼ਰੀ ਸਾਹ ਲਿਆ। ਫੇਫੜਿਆਂ ਦੀ ਇਨਫੈਕਸ਼ਨ ਵੱਧਣ ਜਾਣ ਕਰਕੇ ਉਹ ਬੀਤੇ ਕਈ ਮਹੀਨਿਆਂ ਤੋਂ ਬੀਮਾਰ ਸਨ ਅਤੇ ਕੁਝ ਦਿਨ ਪਹਿਲਾਂ ਹੀ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸਵੇਰੇ ਤਕਰੀਬਨ 5 ਵਜੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਤੋਤਾ ਸਿੰਘ ਦੇ ਦਿਹਾਂਤ ਤੋਂ ਬਾਅਦ ਮੋਗਾ ਵਿਚ ਉਨ੍ਹਾਂ ਦੇ ਜੱਦੀ ਪਿੰਡ ਦੀਦਾਰੇ ਵਾਲਾ ’ਚ ਸੋਗ ਦੀ ਲਹਿਰ ਛਾ ਗਈ ਹੈ। 

ਇਹ ਵੀ ਪੜ੍ਹੋ: 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦਾ ਦਾਅਵਾ, ਬਿਜਲੀ ਸਬੰਧੀ ਸਮਝੌਤੇ ਹਰ ਹਾਲ ’ਚ ਹੋਣਗੇ ਰੱਦ

PunjabKesari

ਇਹੋ ਜਿਹਾ ਰਿਹਾ ਤੋਤਾ ਸਿੰਘ ਦਾ ਸਿਆਸੀ ਸਫ਼ਰ 
ਤੋਤਾ ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 1960 ’ਚ ਕੀਤੀ ਸੀ। 1960 ’ਚ ਉਨ੍ਹਾਂ ਨੇ ਜੱਦੀ ਪਿੰਡ ਦੀਦਾਰੇ ਵਾਲਾ ਦੇ ਸਰਪੰਚ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। 1969 ’ਚ ਫਿਰੋਜ਼ਪੁਰ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ। 17 ਸਾਲ ਤੱਕ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਦਾ ਕੰਮ ਸੰਭਾਲਿਆ। ਸਾਲ 1978 ’ਚ ਉਨ੍ਹਾਂ ਨੂੰ ਅਕਾਲੀ ਦਲ ਦੀ ਕੇਂਦਰੀ ਕਾਰਜ ਕਮੇਟੀ ਦੇ ਮੈਂਬਰ ਦੇ ਰੂਪ ’ਚ ਚੁਣਿਆ ਗਿਆ। ਇਸ ਦੇ ਬਾਅਦ ਉਹ ਹਮੇਸ਼ਾ ਮੁੱਖ ਨੇਤਾਵਾਂ ਦੀ ਸੂਚੀ ’ਚ ਹੀ ਰਹੇ। ਸਾਲ 1979 ’ਚ ਉਹ ਐੱਸ. ਜੀ. ਪੀ. ਸੀ. ਦੇ ਮੈਂਬਰ ਚੁਣੇ ਗਏ। ਉਨ੍ਹਾਂ ਨੂੰ ਸਿੱਖਿਆ ਕਮੇਟੀ ਦਾ ਉੱਪ ਪ੍ਰਧਾਨ ਅਤੇ ਮੁਖੀ ਬਣਾਇਆ ਗਿਆ। 17 ਸਾਲ ਤੱਕ ਇਸ ਅਹੁਦੇ ’ਤੇ ਰਹੇ। ਇਸ ਦੌਰਾਨ 1985 ’ਚ ਜਦੋਂ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਪ੍ਰਧਾਨ ਦੇ ਰੂਪ ’ਚ ਚੁਣਿਆ ਗਿਆ। ਜਦੋਂ 1989 ’ਚ ਸੁਰਜੀਤ ਸਿੰਘ ਬਰਨਾਲਾ ਨੂੰ ਤਾਮਿਲਨਾਡੂ ਦਾ ਰਾਜਪਾਲ ਬਣਾਇਆ ਗਿਆ ਤਾਂ ਤੋਤਾ ਸਿੰਘ ਨੂੰ ਦੋ ਸਾਲ ਤੋਂ ਵੱਧ ਸਮੇਂ ਤੱਕ ਸੂਬੇ ’ਚ ਪਾਰਟੀ ਦੀ ਕਮਾਨ ਸੌਂਪੀ ਗਈ ਸੀ। ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ-ਸੁਰਜੀਤ ਸਿੰਘ ਬਰਨਾਲਾ, ਸਿਮਰਨਜੀਤ ਸਿੰਘ ਮਾਨ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਵੱਖ-ਵੱਖ ਗੁਟਾਂ ਨੂੰ ਇਕ ਕੀਤਾ। 1992 ’ਚ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦਾ ਬਾਇਕਾਟ ਕੀਤਾ ਅਤੇ ਤੋਤਾ ਸਿੰਘ ਪ੍ਰਮੁੱਖ ਵਿਅਕਤੀ ਸਨ, ਜਿਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣਾਂ ਦਾ ਬਾਇਕਾਟ ਕਰਨ ਲਈ ਪ੍ਰੇਰਿਤ ਕੀਤਾ। ਇਨੀਂ ਦਿਨੀਂ ਅੱਤਵਾਦੀ ਗਤੀਵਿਧੀਆਂ ਆਪਣੇ ਪੱਧਰ ’ਤੇ ਸਨ। 

ਇਹ ਵੀ ਪੜ੍ਹੋ: ਫਿਲੌਰ ਤੋਂ ਵੱਡੀ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ

PunjabKesari

ਤੋਤਾ ਸਿੰਘ ਨੇ ਸਾਲ 1997 ’ਚ ਵਿਧਾਇਕ ਦੀ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਉਹ ਮੋਗਾ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੂੰ ਕੈਬਨਿਟ ’ਚ ਸ਼ਾਮਲ ਕੀਤਾ ਗਿਆ ਅਤੇ ਸਿੱਖਿਆ ਮੰਤਰੀ ਬਣੇ। ਸਾਲ 2002 ’ਚ ਉਹ ਫਿਰ ਤੋਂ ਸੂਬਾ ਵਿਧਾਨ ਸਭ ਲਈ ਚੁਣੇ ਗਏ ਪਰ ਸਾਲ 2007 ਦੀਆਂ ਚੋਣਾਂ ’ਚ ਉਹ ਵਿਧਾਨ ਸਭਾ ਚੋਣ ਹਾਰ ਗਏ। ਸਾਲ 2012 ’ਚ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਅਤੇ ਉਹ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗਠਿਤ ਕੈਬਨਿਟ ’ਚ ਸ਼ਾਮਲ ਹੋਏ। ਉਨ੍ਹਾਂ ਨੇ ਖੇਤੀ ਮਹਿਕਮੇ ਦੀ ਜ਼ਿੰਮੇਵਾਰੀ ਸੌਂਪੀ ਗਈ। 

PunjabKesari

ਸਜ਼ਾ ਸੁਣਾਏ ਜਾਣ ਤੋਂ ਬਾਅਦ ਦਿੱਤਾ ਸੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ 
ਤੋਤਾ ਸਿੰਘ ਨੇ 5 ਮਈ 2012 ’ਚ ਮੰਤਰੀ ਅਹੁਦੇ ਦੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ’ਤੇ ਮੰਤਰੀ ਦੇ ਰੂਪ ’ਚ ਆਪਣੇ ਪਿਛਲੇ ਕਾਰਜਕਾਲ ਦੌਰਾਨ ਅਧਿਕਾਰਤ ਮਸ਼ੀਨਰੀ ਦੀ ਗਲਤ ਵਰਤੋਂ ਕਰਨ ਦੇ ਦੋਸ਼ ਲੱਗੇ ਸਨ। ਅਦਾਲਤ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਈ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਹਾਈਕੋਰਟ ’ਚ ਅਪੀਲ ਦਾਇਰ ਕੀਤੀ ਸੀ। ਅਦਾਲਤ ਨੇ ਅਪੀਲ ਸਵੀਕਾਰ ਕਰ ਲਈ ਅਤੇ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ। ਉਨ੍ਹਾਂ ਨੂੰ ਫਿਰ ਤੋਂ ਕੈਬਨਿਟ ’ਚ ਸ਼ਾਮਲ ਕੀਤਾ ਗਿਆ ਅਤੇ ਉਥੇ ਹੀ ਪੋਰਟਫੋਲੀਓ ਦਿੱਤਾ ਗਿਆ। ਤੋਤਾ ਸਿੰਘ ਪਿਛਲੇ ਦੋ ਵਿਧਾਨ ਸਭਾ ਚੋਣਾਂ ’ਚ 2017 ਅਤੇ 2022 ’ਚ ਹਾਰ ਗਏ ਪਰ ਤਿੰਨ ਦਹਾਕਿਆਂ ਤੱਕ ਉਨ੍ਹਾਂ ਨੇ ਰਾਜਨੀਤੀ ’ਚ ਸਰਗਰਮ ਭੂਮਿਕਾ ਨਿਭਾਈ। 

PunjabKesari

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਦਰਿੰਦਗੀ ਦੀ ਘਟਨਾ, ਦਿਵਿਆਂਗ ਵਿਅਕਤੀ ਨੂੰ ਕੁੱਟ-ਕੁੱਟ ਕੀਤਾ ਬੇਹਾਲ, ਤੋੜ ਦਿੱਤੀ ਬਾਂਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News