ਸਾਬਕਾ ਮੰਤਰੀ ਆਸ਼ੂ ਨੂੰ 14 ਦਿਨ ਦੀ ਜਿਊਡੀਸ਼ੀਅਲ ਹਿਰਾਸਤ ਲਈ ਭੇਜਿਆ ਪਟਿਆਲਾ ਜੇਲ੍ਹ

10/15/2022 12:43:35 PM

ਨਵਾਂਸ਼ਹਿਰ (ਤ੍ਰਿਪਾਠੀ) - ਪੰਜਾਬ ਦੀ ਵਿਜ਼ੀਲੈਂਸ ਮਹਿਕਮੇ ਵੱਲੋਂ ਖ਼ੁਰਾਕ ਦੀ ਢੋਆਈ ਅਤੇ ਲੇਬਰ ਦੇ ਠੇਕੇ ’ਚ ਹੋਏ ਅਖੌਤੀ ਘਪਲੇ ’ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸ਼ੁੱਕਰਵਾਰ ਤਿੰਨ ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਨਵਾਂਸ਼ਹਿਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਥੋਂ ਮਾਨਯੋਗ ਅਦਾਲਤ ਦੇ ਹੁਕਮਾਂ ’ਤੇ ਉਨ੍ਹਾਂ ਨੂੰ 14 ਦਿਨ ਦੇ ਜਿਊਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਨ੍ਹਾਂ ਆਗੂਆਂ 'ਤੇ ਵਿਜੀਲੈਂਸ ਦੀ ਨਜ਼ਰ, ਜਲਦ ਹੋ ਸਕਦੈ ਵੱਡਾ ਖ਼ੁਲਾਸਾ
ਇਸ ਮੌਕੇ ਉਨ੍ਹਾਂ ਦੇ ਵਕੀਲ ਰਾਜੀਵ ਕੌਸ਼ਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਭੂਸ਼ਣ ਆਸ਼ੂ ’ਤੇ ਪੰਜਾਬ ਸਰਕਾਰ ਵੱਲੋਂ ਝੂਠਾ ਕੇਸ ਦਰਜ ਕੀਤਾ ਗਿਆ ਹੈ। ਸਰਕਾਰ ਦਾ ਮੰਤਵ ਉਨ੍ਹਾਂ ਨੂੰ ਜਨਵਰੀ ਮਹੀਨੇ ’ਚ ਹੋਣ ਵਾਲੇ ਲੋਕਲ ਬਾਡੀ ਦੇ ਚੋਣਾਂ ਵਿਚ ਉਨ੍ਹਾਂ ਦੀ ਐਕਟਿਵਿਟੀ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਬਣਾਏ ਗਏ ਸਾਬਕਾ ਮੰਤਰੀ ਤੋਂ ਕਿਸੇ ਵੀ ਤਰ੍ਹਾਂ ਦੀ ਰਿਕਵਰੀ ਨਾ ਹੋਣਾ ਦੱਸਿਆ ਹੈ ਕਿ ਉਨ੍ਹਾਂ ਰਾਜਨੀਤਕ ਰੰਜਿਸ਼ ਦਾ ਸ਼ਿਕਾਰ ਬਣਾ ਕੇ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਪੁੱਤ ਦੇ ਕਾਰੇ ਨੇ ਚੱਕਰਾਂ 'ਚ ਪਾਇਆ ਪਰਿਵਾਰ, ਭੇਤ ਖੁੱਲ੍ਹਣ 'ਤੇ ਪਿਓ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News