ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ 'ਚ ਸ਼ਾਮਲ ਹੋਏ, ਸੁਖਬੀਰ ਬਾਦਲ ਨੇ ਕੀਤਾ ਸੁਆਗਤ

Tuesday, Oct 12, 2021 - 05:57 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼ ਚੌਹਾਨ, ਮੋਮੀ, ਪੱਪੂ) : ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਛੱਡ ਕਾਂਗਰਸ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਮਿਆਣੀ ਵਿੱਚ ਉਨ੍ਹਾਂ ਦੇ ਗ੍ਰਹਿ ਵਿੱਚ ਹੋਏ ਸਮਾਗਮ ਦੌਰਾਨ ਪਾਰਟੀ ’ਚ ਸ਼ਾਮਲ ਕਰਵਾਇਆ | ਇਸ ਮੌਕੇ ਪੇਟੀ ਪ੍ਰਧਾਨ ਬਾਦਲ ਨੇ ਆਖਿਆ ਕਿ ਸੂਬੇ ਦੀ ਜਨਤਾ ਦਾ ਕਾਂਗਰਸ ਸਰਕਾਰ ਤੋਂ ਘਟੀਆ ਕਾਰਗੁਜ਼ਾਰੀ ਕਰਕੇ ਮੋਹ ਭੰਗ ਹੋ ਚੁੱਕਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗਠਬੰਧਨ ਹੀ ਪੰਜਾਬ ਨੂੰ ਮੁੜ ਲੀਹੇ ਲਿਆ ਸਕਦਾ ਹੈ | ਇਸ ਮੌਕੇ ਉਨ੍ਹਾਂ ਆਖਿਆ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਦੇ ਪਾਰਟੀ ’ਚ ਵਾਪਸ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ : ਬਿਜਲੀ ਸੰਕਟ ਲਈ ਚੰਨੀ ਅਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ : ਅਰੋੜਾ

PunjabKesari

ਇਸ ਮੌਕੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ,ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਅਕਾਲੀ ਦਲ, ਜਥੇਦਾਰ ਤਾਰਾ ਸਿੰਘ, ਵਰਿੰਦਰ ਜੀਤ ਸਿੰਘ ਸੋਨੂ, ਕਮਲਜੀਤ ਸਿੰਘ ਤੁੱਲੀ, ਸਤਿੰਦਰ ਸੰਧੂ ਅਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ। 

ਇਹ ਵੀ ਪੜ੍ਹੋ : ਹਰੀਸ਼ ਰਾਵਤ ਦੇ ਬਿਆਨ ’ਤੇ ਅਕਾਲੀ ਦਲ ਦਾ ਪਲਟਵਾਰ, ਕਿਹਾ ਪੰਜਾਬ ਦੀ ਜਾਇਦਾਦ ਦੀ ਕਰ ਰਹੇ ਦੁਰਵਰਤੋਂ

PunjabKesari

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News