ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਝਟਕਾ, ਜ਼ਮਾਨਤ ਦੀ ਅਰਜ਼ੀ ਨਾਮਨਜ਼ੂਰ

Friday, Sep 09, 2022 - 06:27 PM (IST)

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਝਟਕਾ ਦਿੰਦਿਆਂ ਜ਼ਮਾਨਤ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਹੈ। ਸਾਬਕਾ ਮੰਤਰੀ 14 ਦਿਨ ਦੀ ਨਿਆਇਕ ਹਿਰਾਸਤ ਵਿਚ ਹਨ। ਘਪਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ ਆਸ਼ੂ ਨੂੰ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 3 ਵਾਰ ਵਿਚ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ ਆਸ਼ੂ ਨੂੰ 31 ਅਗਸਤ ਨੂੰ ਪਟਿਆਲਾ ਜੇਲ ਵਿਚ ਪੇਸ਼ ਕੀਤਾ ਗਿਆ ਹੈ। ਹੁਣ ਆਸ਼ੂ ਨੇ ਜ਼ਮਾਨਤ ਪਟੀਸ਼ਨ ਲਗਾਈ ਸੀ। ਜਿਸ ’ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਨੇ ਅਗਲੀ ਤਾਰੀਖ਼ 9 ਸਤੰਬਰ ਤੈਅ ਕੀਤੀ ਸੀ। ਦੱਸਣਯੋਗ ਹੈ ਕਿ ਇਹ ਸਿਰਫ ਅਜੇ ਇਕ ਘਪਲੇ ਦਾ ਮਾਮਲਾ ਹੈ। ਆਸ਼ੂ ਖ਼ਿਲਾਫ਼ ਵਿਜੀਲੈਂਸ ਕੋਲ ਕਈ ਸ਼ਿਕਾਇਤਾਂ ਪਹੁੰਚੀਆਂ ਹਨ। ਫਿਲਹਾਲ ਟ੍ਰਾਂਸਪੋਟੇਸ਼ਨ ਟੈਂਡਰ ਘਪਲੇ ਵਿਚ ਵਿਜੀਲੈਂਸ ਦੇ ਹੱਥ ਅਜੇ ਤਕ ਖਾਲ੍ਹੀ ਹੀ ਲੱਗ ਰਹੇ ਹਨ ਕਿਉਂਕਿ 7 ਮੁਲਜ਼ਮਾਂ ਵਿਚੋਂ ਵਿਜੀਲੈਂਸ ਸਿਰਫ ਦੋ ਨੂੰ ਹੀ ਫੜ ਸਕੀ ਹੈ, ਜਿਨ੍ਹਾਂ ਵਿਚ ਠੇਕੇਦਾਰ ਤੇਲੂਰਾਮ ਅਤੇ ਭਾਰਤ ਭੂਸ਼ਣ ਆਸ਼ੂ ਸਾਮਲ ਹਨ ਜਦਕਿ ਬਾਕੀ ਮੁਲਜ਼ਮਾਂ ਨੂੰ ਅਜੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। 

ਇਹ ਵੀ ਪੜ੍ਹੋ : ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਸਰਹੱਦਾਂ ’ਤੇ ਲੱਗਣਗੇ ‘ਹਾਈਟੈੱਕ ਨਾਕੇ’

ਇਥੇ ਇਹ ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਆਪਣੇ ਸਾਥੀਆਂ ਨਾਲ ਮਲ ਕੇ 2 ਹਜ਼ਾਰ ਕਰੋੜ ਰੁਪਏ ਦੇ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ ਦੋ ਦੋਸ਼ ਲੱਗੇ ਹਨ। ਕਾਰਾਂ, ਦੋਪਹੀਆਂ ਵਾਹਨਾਂ ਦੇ ਨੰਬਰ ਦੇ ਕੇ ਟੈਂਡਰ ਹਾਸਲ ਕੀਤੇ ਗਏ ਅਤੇ ਕਰੋੜਾਂ ਦਾ ਗਬਨ ਕੀਤਾ ਗਿਆ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟ੍ਰਾਂਸਪੋਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ। ਛੋਟੇ ਠੇਕੇਦਾਰਾਂ ਨੂੰ ਨਜ਼ਰ ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਫਿਰਾਕ ’ਚ ਬੰਬੀਹਾ ਗੈਂਗ, ਪੰਜਾਬ ’ਚ ਵੱਡੀ ਗੈਂਗਵਾਰ ਦਾ ਖ਼ਤਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News