ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੀਤੇ ਕਈ ਵੱਡੇ ਖ਼ੁਲਾਸੇ

Thursday, Feb 16, 2023 - 06:46 PM (IST)

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੀਤੇ ਕਈ ਵੱਡੇ ਖ਼ੁਲਾਸੇ

ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਮਜੀਠਿਆ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਬਾਹਰੋਂ ਰੇਤਾ ਤੇ ਬਜਰੀ ਲੈ ਕੇ ਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ 'ਚ 400 ਕਰੋੜ ਰੁਪਏ ਦੇ ਘਪਲੇ ਦੀ ਸੀ.ਬੀ.ਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਨਾਲ ਜੁੜੇ ਰਹੇ ਦੋ ਰੇਤ ਮਾਇਨਿੰਗ ਮਾਫ਼ੀਆ ਦੇ ਠੇਕੇ ਰੱਦ ਹੋਣ ਦੇ ਇਕ ਮਹੀਨੇ ਅੰਦਰ ਹੀ ਰੀਨਿਊ ਕਰ ਦਿੱਤੇ।

ਇਹ ਵੀ ਪੜ੍ਹੋ : NIA ਨੇ ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ 'ਲੰਡਾ' ਦੀ ਗ੍ਰਿਫ਼ਤਾਰੀ ਲਈ ਐਲਾਨੀ ਇਨਾਮੀ ਰਾਸ਼ੀ

ਅਕਾਲੀ ਆਗੂ ਨੇ ਮੁੱਖ ਮੰਤਰੀ ਮਾਨ 'ਤੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਰਾਇਲਟੀ ਘੁਟਾਲੇ ਦੀ ਅਗਵਾਈ ਕਰਨ ਦਾ ਦੋਸ਼ ਲਾਉਂਦਿਆਂ ਰਸੀਦਾਂ ਵਿਖਾਈਆਂ ਕਿ ਕਿਵੇਂ ਸਰਕਾਰ ਵੱਲੋਂ 7 ਰੁਪਏ ਕਿਊਬਿਕ ਫੁੱਟ ਰਾਇਲਟੀ ਲੈਣ ਦਾ ਐਲਾਨ ਕਰਨ ਦੇ ਬਾਵਜੂਦ ਸਿਰਫ਼ ਨਾ-ਮਾਤਰ ਪੈਸੇ ਦੀਆਂ ਰਸੀਦਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ 'ਆਪ' ਵੱਲੋਂ ਅੰਤਰ ਰਾਜੀ ਵਾਹਨਾਂ ਤੋਂ ਵਸੂਲੇ ਜਾ ਰਹੇ ਪੈਸੇ ਵਿੱਚ ਘਪਲਾ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਨਵੀਂ ਮਾਇਨਿੰਗ ਨੀਤੀ ਵਿੱਚ ਅੰਤਰ ਰਾਜੀ ਵਾਹਨਾਂ ’ਤੇ ਲਾਈ ਜਾਣ ਵਾਲੀ ਰਾਇਲਟੀ ਤੈਅ ਕਰਨ ਦਾ ਅਧਿਕਾਰ ਮੁੱਖ ਮੰਤਰੀ ਨੂੰ ਦਿੱਤਾ ਗਿਆ ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਕੱਠੇ ਕੀਤੇ ਜਾ ਰਹੇ ਫੰਡ ਸਰਕਾਰੀ ਖਜ਼ਾਨੇ 'ਚ ਜਾਣ ਦੀ ਥਾਂ ਸਿੱਧਾ ਆਮ ਆਦਮੀ ਪਾਰਟੀ ਕੋਲ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਗੁਆਂਢੀ ਸੂਬਿਆਂ ਤੋਂ ਰੋਜ਼ਾਨਾ 2000 ਤੋਂ ਵੱਧ ਟਰੱਕ ਰੇਤਾ ਤੇ ਬਜਰੀ ਲੈ ਕੇ ਆਉਂਦੇ ਹਨ। ਇਹਨਾਂ ਤੋਂ ਲਈ ਜਾ ਰਹੀ ਰਾਇਲਟੀ ਦਾ ਅੱਧਾ ਪੈਸਾ 'ਆਪ' ਖੁਰਦ ਬੁਰਦ ਕਰ ਰਹੀ ਹੈ।

PunjabKesari

ਮਜੀਠੀਆ ਨੇ ਕਿਹਾ ਕਿ ਦੋ ਮਾਇਨਿੰਗ ਮਾਫੀਆ ਕਿੰਗ ਰਾਕੇਸ਼ ਚੌਧਰੀ ਅਤੇ ਅਸ਼ੋਕ ਚੰਢਕ ਨੂੰ 'ਆਪ' ਵਾਸਤੇ ਪੈਸਾ ਇਕੱਠਾ ਕਰਨ ਦੇ ਮਕਸਦ ਨਾਲ ਪੰਜਾਬ 'ਚ ਮਾਇਨਿੰਗ ਦਾ ਚਾਰਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੌਧਰੀ ਦਾ ਮੁਹਾਲੀ ਅਤੇ ਰੋਪੜ ਜ਼ਿਲ੍ਹਿਆਂ 'ਚ ਰੇਤ ਮਾਇਨਿੰਗ ਦਾ ਠੇਕਾ ਪਿਛਲੇ ਸਾਲ 21 ਦਸੰਬਰ ਨੂੰ ਰੱਦ ਕੀਤਾ ਗਿਆ ਸੀ ਤੇ 'ਆਪ' ਸਰਕਾਰ ਨੇ ਇਸ ਸਾਲ 27 ਜਨਵਰੀ ਨੂੰ ਉਹਨਾਂ ਜ਼ੋਨਾਂ ਦਾ ਹੀ ਠੇਕਾ ਉਸਨੂੰ ਮੁੜ ਦੇ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਚੌਧਰੀ ਖ਼ਿਲਾਫ਼ ਰੋਪੜ ਜ਼ਿਲ੍ਹੇ ਵਿੱਚ ਚਾਰ ਪੁਲਸ ਕੇਸ ਦਰਜ ਹਨ ਅਤੇ ਹਾਈ ਕੋਰਟ ਨੇ ਇਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਕੀਤੇ ਸਟਿੰਗ ਅਪਰੇਸ਼ਨ ਵਿੱਚ ਚੌਧਰੀ ਵੱਲੋਂ ਗੁੰਡਾ ਟੈਕਸ ਵਸੂਲੇ ਜਾਣ ਦੇ ਮਾਮਲੇ ਨੂੰ ਬੇਨਕਾਬ ਕਰਨ ’ਤੇ ਇਸਦੀ ਸੀ.ਬੀ.ਆਈ ਜਾਂਚ ਦੇ ਵੀ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਭਾਜਪਾ 'ਚ ਜਾਣ ਵਾਲੇ ਕਾਂਗਰਸੀਆਂ ਨੂੰ ਲੈ ਕੇ ਰਾਜਾ ਵੜਿੰਗ ਨੇ ਕਹੀ ਵੱਡੀ ਗੱਲ, ਦੱਸਿਆ "ਬਿਨਾਂ ਆਵਾਜ਼ ਵਾਲੇ ਛੈਣੇ"

ਮਜੀਠੀਆ ਨੇ ਦੱਸਿਆ ਕਿ ਦੂਜੇ ਠੇਕੇਦਾਰ ਅਸ਼ੋਕ ਚੰਢਕ ਕਾਂਗਰਸ ਹਾਈ ਕਮਾਂਡ ਦੇ ਬਹੁਤ ਨੇੜੇ ਹੈ ਤੇ ਉਸਦਾ ਠੇਕਾ ਵੀ ਪਿਛਲੇ ਸਾਲ 21 ਦਸੰਬਰ ਨੂੰ ਰੱਦ ਕਰ ਦਿੱਤਾ ਗਿਆ ਸੀ ਜੋ ਇਸ ਸਾਲ 31 ਜਨਵਰੀ ਨੂੰ ਫਿਰ ਤੋਂ ਨਵਿਆ (ਰੀਨਿਊ ਕਰ) ਦਿੱਤਾ ਗਿਆ। ਉਹਨਾਂ ਕਿਹਾ ਕਿ ਚੰਢਕ ਨੂੰ ਵੀ ਲੁਧਿਆਣਾ, ਜਲੰਧਰ ਤੇ ਨਵਾਂਸ਼ਹਿਰ ਵਿੱਚ ਉਹੀ ਰੇਤ ਮਾਇਨਿੰਗ ਦਾ ਠੇਕਾ ਦਿੱਤਾ ਗਿਆ ਹੈ ਜੋ ਕਾਂਗਰਸ ਸਰਕਾਰ ਵੇਲੇ ਉਸ ਕੋਲ ਸੀ। ਇਹਨਾਂ ਦੋ ਘਪਲਿਆਂ ਨੂੰ ਦਿੱਲੀ ਦੇ ਆਬਕਾਰੀ ਘਪਲੇ ਨਾਲੋਂ ਵੱਡਾ ਕਰਾਰ ਦਿੰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਕੀਮਤ ’ਤੇ 'ਆਪ' ਦੀਆਂ ਚੋਣ ਪ੍ਰਚਾਰ ਮੁਹਿੰਮਾਂ ਵਾਸਤੇ ਪੈਸਾ ਇਕੱਠਾ ਕਰ ਰਹੀ ਹੈ।

PunjabKesari

ਅਕਾਲੀ ਆਗੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ 'ਆਪ' ਸਰਕਾਰ ਨੇ ਪਿਛਲੇ 11 ਮਹੀਨਿਆਂ ਤੋਂ ਮਾਇਨਿੰਗ ਨੀਤੀ ਦਾ ਐਲਾਨ ਜਾਣ ਬੁੱਝ ਕੇ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਮਾਇਨਿੰਗ ਮਾਫ਼ੀਆ ਨਾਲ ਸੌਦਾ ਕਰਨ ਚਾਹੁੰਦੀ ਸੀ ਜੋ ਹੁਣ ਕਰ ਲਿਆ ਹੈ। ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਨੇ ਇਸ ਦੌਰੇ ਦੇ ਵਿਚਕਾਰ ਕਿਸੇ ਨੂੰ ਨਹੀਂ ਆਉਣ ਦਿੱਤਾ ਤੇ ਨਾ ਹੀ ਮੁਹਾਲੀ ਵਿਚ ਗੈਰ-ਕਾਨੂੰਨੀ ਮਾਇਨਿੰਗ ਲਈ ਰਾਕੇਸ਼ ਚੌਧਰੀ ਨੂੰ ਦਿੱਤੇ 26 ਕਰੋੜ ਰੁਪਏ ਦੀ ਉਗਰਾਹੀ ਦੇ ਨੋਟਿਸ ਨੂੰ ਹੀ ਅੜਿੱਕਾ ਬਣਨ ਦਿੱਤਾ ਤੇ ਨਾ ਹੀ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਸਵਾਲਾਂ ਨੂੰ ਜਿਹਨਾਂ 'ਚ ਪੁੱਛਿਆ ਗਿਆ ਸੀ ਕਿ ਉਸਦੇ ਖਿਲਾਫ਼ ਫੌਜਦਾਰੀ ਕਾਰਵਾਈ ਕਿਉਂ ਨਹੀਂ ਕੀਤੀ ਗਈ।

PunjabKesari

ਮਜੀਠੀਆ ਨੇ ਪਿੱਟ ਹੈਡ ’ਤੇ ਰੇਤੇ ਦੀਆਂ ਦਰਾਂ ਫਿਕਸ ਕਰਨ ਵਿਚ 'ਆਪ' ਸਰਕਾਰ ਵੱਲੋਂ ਵਾਰ ਵਾਰ ਫ਼ੈਸਲੇ ਬਦਲਣ ’ਤੇ ਵੀ ਸਵਾਲ ਚੁੱਕਿਆ ਅਤੇ ਦੱਸਿਆ ਕਿ 'ਆਪ' ਸਰਕਾਰ ਨੇ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਤੈਅ ਕੀਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਰੇਟ ਨੂੰ ਅਗਸਤ ਮਹੀਨੇ ਵਿੱਚ ਵਧਾ ਕੇ 9 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤਾ ਤੇ ਹੁਣ ਪਿੱਛੇ ਜਿਹੇ ਦੁਬਾਰਾ ਇਹ ਰੇਟ ਸਾਢੇ ਪੰਜ ਰੁਪਏ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਅਜਿਹਾ ਮਾਇਨਿੰਗ ਮਾਫ਼ੀਆ ਨਾਲ ਸੌਦਾ ਕਰਨ ਵਾਸਤੇ ਕੀਤਾ ਗਿਆ ਤੇ ਇਸ ਪੱਖ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ, ਵੱਡੀ ਮਾਤਰਾ 'ਚ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਪੁਲਸ ਅੜਿੱਕੇ

ਅਕਾਲੀ ਆਗੂ ਨੇ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਵਿਆਪਕ ਗੈਰ ਕਾਨੂੰਨੀ ਮਾਇਨਿੰਗ ਸੂਬੇ ਦੇ ਖ਼ਜ਼ਾਨੇ ਦੇ ਨਾਲ ਨਾਲ ਨੌਜਵਾਨਾਂ ’ਤੇ ਮਾਰੂ ਅਸਰ ਪਾ ਰਹੀ ਹੈ। ਉਹਨਾਂ ਕਿਹਾ ਕਿ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਦਰਿਆਵਾਂ ਵਿੱਚ ਗੈਰ ਕਾਨੂੰਨੀ ਮਾਇਨਿੰਗ ਨਾਲ ਕੌਮੀ ਸੁਰੱਖਿਆ ਵੀ ਖ਼ਤਰੇ ਵਿੱਚ ਪਾਈ ਗਈ ਤੇ ਹਾਈਕੋਰਟ ਨੇ ਵੀ ਇਸ ’ਤੇ ਚਿੰਤਾ ਜ਼ਾਹਰ ਕੀਤੀ। ਉਹਨਾਂ ਕਿਹਾ ਕਿ 'ਆਪ' ਸਰਕਾਰ ਰੇਤ ਮਾਇਨਿੰਗ ਤੋਂ ਕੋਈ ਵੀ ਫੰਡ ਜੁਟਾਉਣ ਵਿੱਚ ਇਸ ਕਰ ਕੇ ਫੇਲ੍ਹ ਸਾਬਤ ਹੋਈ ਕਿਉਂਕਿ ਮਾਇਨਿੰਗ ਮਾਫੀਆ ਨਾਲ ਸੌਦੇਬਾਜ਼ੀ ਕੀਤੀ ਗਈ ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਹ ਰੇਤ ਮਾਇਨਿੰਗ ਤੋਂ ਹੀ 20 ਹਜ਼ਾਰ ਕਰੋੜ ਰੁਪਏ ਮਾਲੀਆ ਜੁਟਾ ਲੈਣਗੇ।


author

Mandeep Singh

Content Editor

Related News