ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਕੈਨੇਡਾ ਜਾਣ ਤੋਂ ਰੋਕਿਆ, ਜਾਣੋ ਕੀ ਹੈ ਵਜ੍ਹਾ

Tuesday, Jun 13, 2023 - 01:03 AM (IST)

ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਕੈਨੇਡਾ ਜਾਣ ਤੋਂ ਰੋਕਿਆ, ਜਾਣੋ ਕੀ ਹੈ ਵਜ੍ਹਾ

ਚੰਡੀਗੜ੍ਹ (ਅਸ਼ਵਨੀ)-ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬੀਤੀ ਰਾਤ ਦਿੱਲੀ ਏਅਰਪੋਰਟ ਤੋਂ ਕੈਨੇਡਾ ਦੇ ਐਡਮਿੰਟਨ ਦੀ ਫਲਾਈਟ ’ਤੇ ਚੜ੍ਹਨ ਤੋਂ ਰੋਕ ਦਿੱਤਾ ਗਿਆ। ਸੁਰੱਖਿਆ ਏਜੰਸੀਆਂ ਨੇ ਕਾਂਗੜ ਨੂੰ ਫਲਾਈਟ ਚੜ੍ਹਨ ਤੋਂ ਰੋਕਣ ਪਿੱਛੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਲੁੱਕਆਊਟ ਨੋਟਿਸ ਦਾ ਹਵਾਲਾ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਕੁਝ ਸਮੇਂ ਤੋਂ ਕਮਾਈ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ

ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਦੇ ਬਠਿੰਡਾ ਦਫ਼ਤਰ ਵੱਲੋਂ ਕੀਤੀ ਜਾ ਰਹੀ ਇਸ ਜਾਂਚ ਸਬੰਧੀ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਗੁਰਪ੍ਰੀਤ ਸਿੰਘ ਕਾਂਗੜ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਸਬੰਧੀ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। 11 ਜੂਨ ਭਾਵ ਐਤਵਾਰ ਦੇਰ ਸ਼ਾਮ 9 ਵਜੇ ਦੇ ਆਸ-ਪਾਸ ਗੁਰਪ੍ਰੀਤ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਰੋਕਿਆ ਗਿਆ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼


author

Manoj

Content Editor

Related News