ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ

Wednesday, Jun 24, 2026 - 06:53 PM (IST)

ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ

ਜਲੰਧਰ (ਗੁਲਸ਼ਨ, ਸੋਨੂੰ)- ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਉਹ ਗੁਰੂ ਨਾਨਕਪੁਰਾ ਰੇਲਵੇ ਕਰਾਸਿੰਗ 'ਤੇ ਰੇਲਵੇ ਓਵਰਬ੍ਰਿਜ (ਆਰਓਬੀ) ਪ੍ਰਾਜੈਕਟ ਦੇ ਨੀਂਹ ਪੱਥਰ ਰੱਖਣ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਹ ਬੇਹੋਸ਼ ਹੋ ਗਏ ਅਤੇ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ।

ਇਹ ਵੀ ਪੜ੍ਹੋ: Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ

PunjabKesari

ਮੌਜੂਦ ਲੋਕਾਂ ਅਤੇ ਅਧਿਕਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੂੰ ਬੀਤੇ ਦਿਨ ਬੁਖ਼ਾਰ ਸੀ। ਮਨੋਰੰਜਨ ਕਾਲੀਆ ਸਮੇਤ ਭਾਜਪਾ ਲੀਡਰਸ਼ਿਪ, ਆਰ. ਓ. ਬੀ. ਦੇ ਨਿਰਮਾਣ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਆਉਣ ਦੀ ਉਡੀਕ ਕਰ ਰਹੀ ਸੀ। 
ਜ਼ਿਕਰਯੋਗ ਹੈ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਗੁਰੂ ਨਾਨਕਪੁਰਾ ਅਤੇ ਗੜ੍ਹਾ ਰੇਲਵੇ ਕਰਾਸਿੰਗ 'ਤੇ ਬਣਾਏ ਜਾਣ ਵਾਲੇ ਰੇਲਵੇ ਓਵਰਬ੍ਰਿਜ (ਆਰਓਬੀ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਇਸ ਸਮਾਗਮ ਦੌਰਾਨ ਹੀ ਮਨੋਰੰਜਨ ਕਾਲੀਆ ਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News