ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੀ ਗੱਡੀ ਨੂੰ ਟਰੱਕ ਨੇ ਮਾਰੀ ਟੱਕਰ

Sunday, Jan 07, 2018 - 02:05 AM (IST)

ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੀ ਗੱਡੀ ਨੂੰ ਟਰੱਕ ਨੇ ਮਾਰੀ ਟੱਕਰ

ਜਾਜਾ (ਟਾਂਡਾ), (ਰਵਿੰਦਰ, ਪੰਡਿਤ)- ਜਲੰਧਰ-ਪਠਾਨਕੋਟ  ਰਾਜਮਾਰਗ 'ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਦੇਰ ਸ਼ਾਮ ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੀ ਕਾਰ 'ਚ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਵਿਚ ਸਵਾਰ ਮਾਸਟਰ ਮੋਹਨ ਲਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਸੱਟ ਨਹੀਂ ਲੱਗੀ, ਸਾਰੇ ਸੁਰੱਖਿਅਤ ਹਨ। ਐੱਸ.ਐੱਚ.ਓ. ਟਾਂਡਾ ਪ੍ਰਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ। ਮਾਸਟਰ ਮੋਹਨ ਲਾਲ ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ। ਟਰੱਕ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।


Related News