ਸਾਬਕਾ ਸਿੱਖਿਆ ਰਾਜ ਮੰਤਰੀ ਤਾਰਾ ਸਿੰਘ ਲਾਡਲ ਦਾ ਦਿਹਾਂਤ

Saturday, Dec 06, 2025 - 05:34 PM (IST)

ਸਾਬਕਾ ਸਿੱਖਿਆ ਰਾਜ ਮੰਤਰੀ ਤਾਰਾ ਸਿੰਘ ਲਾਡਲ ਦਾ ਦਿਹਾਂਤ

ਰੂਪਨਗਰ/ਰੋਪੜ- ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਸਵੇਰੇ ਤੜਕੇ ਅੰਤਿਮ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਅੰਤਿਮ ਵਿਦਾਈ ਦੌਰਾਨ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਐੱਸ. ਡੀ. ਐੱਮ. ਰੂਪਨਗਰ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ: ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਸੰਤ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ

ਮਾਸਟਰ ਤਾਰਾ ਸਿੰਘ ਲੰਮਾ ਸਮਾਂ ਅਕਾਲੀ ਦਲ ਨਾਲ ਜੁੜੇ ਰਹੇ ਸਨ ਪਰ ਅਖੀਰਲੇ ਸਮੇਂ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਕੁਝ ਮਤਭੇਦ ਹੋਣ ਕਾਰਨ ਉਨ੍ਹਾਂ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਲਿਆ ਸੀ ਅਤੇ ਅੱਜਕਲ੍ਹ ਉਹ ਆਪਣੇ ਭਤੀਜਿਆਂ ਮਨਜਿੰਦਰ ਸਿੰਘ ਮਨੀ ਅਤੇ ਲਖਵਿੰਦਰ ਸਿੰਘ ਨਾਲ ਰਹਿ ਰਹੇ ਸਨ। ਉੱਥੇ ਹੀ ਅਕਾਲੀ ਦਲ ਵੱਲੋਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਸ਼੍ਰੋਮਣੀ ਅਕਾਲੀ ਦਲ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ,  ਬਹੁਤ ਹੀ ਦੁੱਖ਼ ਦੀ ਗੱਲ ਹੈ ਕਿ ਰੋਪੜ ਤੋਂ ਸਾਡੇ ਸੀਨੀਅਰ ਸਾਥੀ, ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਅਕਾਲ ਚਲਾਣਾ ਕਰ ਗਏ ਹਨ, ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਸ਼੍ਰੋਮਣੀ ਅਕਾਲੀ ਦਲ ਹਲਕਾ ਰੋਪੜ ਵੱਲੋਂ ਜਿਹੜੀਆਂ ਮੀਟਿੰਗਾਂ ਅੱਜ 12 ਅਤੇ 3 ਵਜੇ ਰੱਖੀਆਂ ਗਈਆਂ ਸੀ, ਲਾਡਲ ਸਾਬ੍ਹ ਦੇ ਵਿਛੋੜੇ ਕਰਕੇ ਹੁਣ ਇਹ ਮੀਟਿੰਗ 7 ਦਸੰਬਰ 2025 ਦਿਨ ਐਤਵਾਰ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Instagram ਦੀ ਐਡ ਨੇ ਕੁੜੀ ਨੂੰ ਪਾਇਆ ਭੜਥੂ! ਵੇਖਣ ਲੱਗੀ ਕੈਨੇਡਾ ਦੇ ਸੁਫ਼ਨੇ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ


author

shivani attri

Content Editor

Related News