ਦੁਖਦ ਖ਼ਬਰ: ਨਹੀਂ ਰਹੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ
Wednesday, Oct 06, 2021 - 08:03 PM (IST)
ਗੁਰਦਾਸਪੁਰ(ਹਰਮਨ)- ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀ ਵਿਛੋੜਾ ਦੇ ਗਏ ਹਨ ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿੱਚ ਸ਼ਾਮਲ ਰਹੇ ਸਨ। ਜਿਨ੍ਹਾਂ ਨੇ ਬਾਅਦ ਵਿੱਚ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਹ ਕਾਫ਼ੀ ਸਮਾਂ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਟਕਸਾਲੀ ਦੇ ਆਗੂਆਂ ਨਾਲ ਵੀ ਸਰਗਰਮ ਰਹੇ ਸਨ।
ਇਹ ਵੀ ਪੜ੍ਹੋ : ਕਾਬੁਲ 'ਚ ਤਾਲਿਬਾਨ ਲੜਾਕਿਆਂ ਨੇ 'ਕਰਤਾ ਪਰਵਾਨ' ਗੁਰਦੁਆਰੇ 'ਚ ਕੀਤੀ ਭੰਨ-ਤੋੜ
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੀ ਸਿਹਤ ਲੰਬੇ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਅੱਜ ਸ਼ਾਮ ਸਵਰਗ ਸਿਧਾਰ ਗਏ। ਜਿਨ੍ਹਾਂ ਦੇ ਦੇਹਾਂਤ ਸਬੰਧੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਕੀਤੀ ਹੈ। ਸੇਵਾ ਸਿੰਘ ਸੇਖਵਾਂ ਦੇ ਦਿਹਾਂਤ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਆਦਿ ਆਗੂਆਂ ਵੱਲੋਂ ਸੇਖਵਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 7 ਅਕਤੂਬਰ ਦੁਪਹਿਰ 2 ਵਜੇ ਗੁਰਦਾਸਪੁਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਸ਼ੇਖਵਾਂ ਵਿਖੇ ਹੋਵੇਗਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਪਿਛਲੇ ਹਫ਼ਤੇ ਆਈ ਗਿਰਾਵਟ : WHO
ਸੇਵਾ ਸਿੰਘ ਸੇਖਵਾਂ ਪਹਿਲਾਂ ਵਿਧਾਨ ਸਭਾ ਹਲਕਾ ਕਾਹੁਨਵਾਲ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਬਾਅਦ ਵਿੱਚ ਉਹ ਹਲਕਾ ਕਾਦੀਆਂ ਅੰਦਰ ਜ਼ਿਮਨੀ ਚੋਣ ਦੌਰਾਨ ਵੀ ਜੇਤੂ ਰਹੇ ਸਨ ਉਹ ਦੋ ਵਾਰ ਪੰਜਾਬ ਦੇ ਮੰਤਰੀ ਵਜੋਂ ਸੇਵਾ ਕਰ ਚੁੱਕੇ ਹਨ ਅਤੇ ਇੱਕ ਵਾਰ ਉਹ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਦੇ ਚੇਅਰਮੈਨ ਵੀ ਰਹੇ ਸਨ।