ਸੰਗਰੂਰ ਦੇ ਵਿਜੀਲੈਂਸ ਦਫ਼ਤਰ ਪੁੱਜੇ ਸਾਬਕਾ ਮੰਤਰੀ ਸਿੰਗਲਾ, ਕਈ ਘੰਟੇ ਕੀਤੀ ਗਈ ਪੁੱਛਗਿੱਛ

03/21/2023 6:34:07 PM

ਸੰਗਰੂਰ (ਵਿਵੇਕ ਸਿੰਧਵਾਨੀ,ਯਾਦਵਿੰਦਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਵਿਜੇਇੰਦਰ ਸਿੰਗਲਾ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਵਿਜੇਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ’ਚ ਪੁੱਜੇ, ਜਿੱਥੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਵਿਜੀਲੈਂਸ ਵੱਲੋਂ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ ਤੇ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪੁੱਛ-ਪੜਤਾਲ ਲਈ 21 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਸੀ। ਅੱਜ ਸਵੇਰ 11 ਵਜੇ ਤੋਂ ਬਾਅਦ ਸਿੰਗਲਾ ਵਿਜੀਲੈਂਸ ਦਫ਼ਤਰ ਪੁੱਜੇ, ਜਿੱਥੇ ਜਾਣਕਾਰੀ ਅਨੁਸਾਰ ਉਨ੍ਹਾਂ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਪਹਿਲਾਂ ਤੇ ਬਾਅਦ ’ਚ ਜਾਇਦਾਦ ਦੀ ਜਾਣਕਾਰੀ ਸਬੰਧੀ ਸਵਾਲ ਜਵਾਬ ਕੀਤੇ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

ਮੈਂ ਹਰ ਜਾਂਚ ਲਈ ਤਿਆਰ ਹਾਂ : ਸਿੰਗਲਾ

ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਵਿਭਾਗ ਵੱਲੋਂ ਇੱਕ ਜਾਂਚ ਦੇ ਲਈ ਵਿਜੀਲੈਂਸ ਦਫ਼ਤਰ ਸੰਗਰੂਰ ਵੱਲੋਂ ਬੁਲਾਇਆ ਗਿਆ ਸੀ, ਜਿਸ ਕਰਕੇ ਮੈਂ ਇੱਥੇ ਆਇਆ ਹਾਂ। ਉਨ੍ਹਾਂ ਕਿਹਾ ਕਿ ਵਿਜੀਲੈਂਸ ਅਧਿਕਾਰੀਆਂ ਨੇ ਜਾਂਚ ਵਿਚ ਜੋ ਸਵਾਲ ਪੁੱਛੇ, ਮੇਰੇ ਵੱਲੋਂ ਸਾਰਿਆਂ ਦੇ ਜਵਾਬ ਦਿੱਤੇ ਗਏ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਰ ਜਾਂਚ ਲਈ ਤਿਆਰ ਹਾਂ ਜਦ ਵੀ ਮੁੜ ਬੁਲਾਇਆ ਜਾਵੇਗਾ ਜਾਂਚ ਸ਼ਾਮਲ ਹੋਣ ਲਈ ਹਾਜ਼ਰ ਹੋਵੇਗਾ।

ਕੀ ਕਹਿਣਾ ਵਿਜੀਲੈਂਸ ਅਧਿਕਾਰੀ ਦਾ

ਐਸਐਸਪੀ ਵਿਜੀਲੈਂਸ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਇਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸੰਗਰੂਰ ਦਫ਼ਤਰ ਵਿਖੇ ਸਾਬਕਾ ਮੰਤਰੀ ਸਿੰਗਲਾ ਨੂੰ ਬੁਲਾਇਆ ਗਿਆ ਸੀ, ਜਿਸ ਸਬੰਧੀ ਵਿਜੀਲੈਂਸ ਦਫ਼ਤਰ ਸੰਗਰੂਰ ਪਹੁੰਚੇ ਅਤੇ ਅਸੀਂ ਉਨ੍ਹਾਂ ਦੀ ਜਾਇਦਾਦ ਸਬੰਧੀ ਉਨ੍ਹਾਂ ਤੋਂ ਪੁੱਛਗਿਛ ਕੀਤੀ ਇਹ ਪੁੱਛਗਿੱਛ ਦੌਰਾਨ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਕਰਦੇ ਹੋਏ ਸਵਾਲਾਂ ਦੇ ਜਵਾਬ ਦਿੱਤੇ ਗਏ।

ਸਿਆਸੀ ਵਿਰੋਧੀਆਂ ਨੇ ਕੀਤੀ ਨਾਅਰੇਬਾਜ਼ੀ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਿਜੀਲੈਂਸ ਦਫਤਰ ਪਹੁੰਚੇ ਤਾਂ ਬਾਹਰ ਵਿਜੈਇੰਦਰ ਸਿੰਗਲਾ ਦੇ ਸਿਆਸੀ ਵਿਰੋਧੀ ਮੰਨੇ ਜਾਂਦੇ ਕੁਝ ਲੋਕਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸੀ ਨੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News