ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Thursday, Nov 17, 2022 - 08:43 AM (IST)

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੋਹਾਲੀ (ਸੰਦੀਪ) : ਵਿਜੀਲੈਂਸ ਦੇ ਏ. ਆਈ. ਜੀ. ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਾਬਕਾ ਮੰਤਰੀ ਦੇ ਵਕੀਲ ਵਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਨੂੰ ਖਾਰਜ ਕਰ ਦਿੱਤਾ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : NCB ਨੇ 20 ਕਿੱਲੋ ਹੈਰੋਇਨ ਕੀਤੀ ਬਰਾਮਦ, ਗੁਪਤ ਤਰੀਕੇ ਫੜ੍ਹੇ ਲੋਕਾਂ ਨੂੰ ਨਾਲ ਹੀ ਲੈ ਗਈ    

ਜ਼ਿਕਰਯੋਗ ਹੈ ਕਿ ਵਿਜੀਲੈਂਸ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ 600 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ 'ਚ ਮਦਦ ਕਰਨ ਬਦਲੇ ਵਿਜੀਲੈਂਸ ਅਧਿਕਾਰੀ, ਜਿਸ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ 50 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਜਾ ਰਹੀ ਸੀ, ਉਸ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ। ਇਸ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਉਕਤ ਮੁਲਜ਼ਮ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਰਾਸ਼ੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਸੀ।    
ਇਹ ਵੀ ਪੜ੍ਹੋ : ਪੰਜਾਬ ਬਾਰੇ ਅਮਿਤ ਸ਼ਾਹ ਦੇ ਬਿਆਨ 'ਤੇ ਮਾਨ ਸਰਕਾਰ ਦਾ ਪਲਟਵਾਰ, ਕਹੀ ਵੱਡੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News