ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ

Sunday, Jan 30, 2022 - 01:43 PM (IST)

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਅੰਦਰੂਨੀ ਵਿਦਰੋਹ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ ਹੈ। ਟਿਕਟ ਨਾ ਮਿਲਣ ਕਾਰਣ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਹਲਕਾ ਕਿਲ੍ਹਾ ਰਾਏਪੁਰ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫ਼ੇ ਵਿਚ ਜੱਸੀ ਖੰਗੂੜਾ ਨੇ ਲਿਖਿਆ ਕਿ ਉਹ ਦੁਖੀ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ਦੀ ਸਰਵੇ ਰਿਪੋਰਟ ਸਬੰਧੀ ‘ਮੁਸ਼ਕਲ’ ’ਚ ਭਾਜਪਾ, ਜੁਟੀ ਡੈਮੇਜ ਕੰਟਰੋਲ ’ਚ

ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਲਗਭਗ 20 ਸਾਲ ਦਾ ਸਮਾਂ ਮੇਰੇ ਲਈ ਭਾਵਨਾਤਮਕ ਅਤੇ ਕੀਮਤੀ ਰਿਹਾ ਅਤੇ ਮੇਰੇ ਪਿਤਾ ਜੋ ਕੇ 60 ਸਾਲ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ, ਇਕੋ ਸਮੇਂ ਅਸਤੀਫ਼ਾ ਦੇ ਰਹੇ ਹਨ। ਇਕ ਵਿਧਾਇਕ ਦੇ ਤੌਰ ’ਤੇ ਮੈਂ ਵਿਕਾਸ ਅਤੇ ਸ਼ਾਸਨ ਦੇ ਮੁੱਦੇ ’ਤੇ ਬਹੁਤ ਕੁੱਝ ਸਿੱਖਿਆ ਹੈ, ਜਿਸ ਦਾ ਮੇਰੇ ਕੋਲ ਤਜ਼ਰਬਾ ਹੈ। ਮੇਰੀ ਮਾਂ ਨੂੰ ਵੱਖ-ਵੱਖ ਚੋਣਾਂ ਲੜਨ ਦਾ ਮੌਕਾ ਦੇਣ ਲਈ ਧੰਨਵਾਦ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਵੱਡਾ ਕਦਮ, ਮਾਝਾ, ਮਾਲਵਾ ਤੇ ਦੁਆਬਾ ’ਚ ਲਗਾਏ ਆਬਜ਼ਰਵਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News