ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦੇਹਾਂਤ
Tuesday, Jun 11, 2024 - 01:03 PM (IST)
ਧੂਰੀ (ਸਿੰਗਲਾ): ਬੀਤੀ ਰਾਤ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਹ ਧੂਰੀ ਹਲਕੇ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਕੱਲ੍ਹ ਰਾਤ ਨੂੰ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਭਲਕੇ 10 ਵਜੇ ਪਿੰਡ ਮਾਨਵਾਲਾ ਵਿਖੇ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਿਹੈ ਸਾਥੀੋ
ਧਨਵੰਤ ਸਿੰਘ ਦੇ ਸਿਆਸੀ ਜੀਵਨ ਬਾਰੇ ਗੱਲ ਕਰੀਏ ਤਾਂ ਉਹ 1992 'ਚ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਅਤੇ ਵਿਧਾਇਕ ਬਣੇ। ਇਸ ਮਗਰੋਂ 1998 ਵਿਚ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਅਤੇ ਇਕ ਵਾਰ ਫਿਰ ਵਿਧਾਇਕ ਬਣੇ। ਉਨ੍ਹਾਂ ਦਾ ਸਪੁੱਤਰ ਸੁਮਿਤ ਸਿੰਘ ਮਾਨ ਵੀ 2022 ਵਿਚ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕਿਆ ਹੈ। ਇਸ ਵੇਲੇ ਸੁਮਿਤ ਦੇ ਸਿੱਕਿਮ 'ਚ ਹੋਣ ਕਾਰਨ ਧਨਵੰਤ ਸਿੰਘ ਦਾ ਅੰਤਿਮ ਸਸਕਾਰ ਭਲਕੇ 10 ਵਜੇ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8