ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

Saturday, Aug 27, 2022 - 06:44 PM (IST)

ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਡਾ. ਅਗਨੀਹੋਤਰੀ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਹਿ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਹਲਕਾ ਵਿਧਾਇਕ ਡਾ. ਅਗਨੀਹੋਤਰੀ ਅੰਮ੍ਰਿਤਸਰ ਵਿਖੇ ਸਥਿਤ ਆਪਣੀ ਰਿਹਾਇਸ਼ ਦੇ ਨਜ਼ਦੀਕ ਸੈਲੂਨ ’ਚ ਕਟਿੰਗ ਕਰਵਾਉਣ ਗਏ ਸਨ, ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦਾ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਉਣ ਦੌਰਾਨ ਦਿਹਾਂਤ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਨਸੀਹਤ ’ਤੇ ਰਾਜਾ ਵੜਿੰਗ ਦੀ ਦੋ-ਟੁੱਕ, ਕਿਹਾ- ‘ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ....’

 


author

Manoj

Content Editor

Related News