ਸਾਬਕਾ ਵਿਧਾਇਕ ਦੀ ਸੁਰੱਖਿਆ ਮਾਮਲੇ 'ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Saturday, Jul 16, 2022 - 09:01 AM (IST)
ਚੰਡੀਗੜ੍ਹ (ਟੱਕਰ) : ਪੰਜਾਬ ਸਰਕਾਰ ਵੱਲੋਂ ਹਲਕਾ ਦੱਖਣੀ ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਦੀ ਸੁਰੱਖਿਆ ਵਾਪਸ ਲਏ ਜਾਣ ’ਤੇ ਠੇਕੇਦਾਰ ਨੇ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ’ਚ ਸਾਬਕਾ ਵਿਧਾਇਕ ਠੇਕੇਦਾਰ ਨੇ ਹਾਈਕੋਰਟ ’ਚ ਰਿੱਟ ਪਟੀਸ਼ਨ ਦਾਇਰ ਕਰ ਕੇ ਕਿਹਾ ਕਿ ਉਹ 1980 ਤੋਂ ਸਿਆਸਤ ’ਚ ਆਏ ਹਨ, ਜਿਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਵਿਧਾਇਕ ਅਤੇ ਬੈਕਫਿੰਕੋ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਮਮਤਾ ਦੀ ਮੂਰਤ ਮਾਂ ਨੇ ਜਿਗਰ ਦੇ ਟੋਟੇ ਨਾਲ ਜੋ ਹਸ਼ਰ ਕੀਤਾ, ਸੁਣ ਕੰਬਣੀ ਛਿੜ ਜਾਵੇਗੀ (ਤਸਵੀਰਾਂ)
ਉਨ੍ਹਾਂ ਕਿਹਾ ਕਿ ਅੱਤਵਾਦੀ ਵਿਰੋਧੀ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ, ਜਿਨ੍ਹਾਂ ’ਤੇ ਬੰਬ ਨਾਲ ਹਮਲਾ ਹੋਇਆ ਸੀ, ਦੇ ਨਾਲ ਵੀ ਉਹ (ਠੇਕੇਦਾਰ) ਕੰਮ ਕਰ ਚੁੱਕੇ ਹਨ। 1985 ਤੋਂ ਮੈਨੂੰ ਸੁਰੱਖਿਆ ਮਿਲੀ ਹੋਈ ਹੈ ਪਰ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸਾਰੀ ਸੁਰੱਖਿਆ ਵਾਪਸ ਲੈ ਲਈ ਹੈ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੀਆਂ ਸਾਰੀਆਂ ਮੰਡੀਆਂ ਭਲਕੇ ਰਹਿਣਗੀਆਂ ਬੰਦ, ਜਾਣੋ ਕੀ ਹੈ ਕਾਰਨ
ਸਾਬਕਾ ਵਿਧਾਇਕ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗ ਲਿਆ ਹੈ ਅਤੇ ਨਾਲ ਹੀ ਹਦਾਇਤ ਕੀਤੀ ਹੈ ਕਿ ਅਗਲੇ ਹੁਕਮਾਂ ਤੱਕ ਸਾਬਕਾ ਵਿਧਾਇਕ ਠੇਕੇਦਾਰ ਨੂੰ ਇਕ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਇਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ