ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਬਕਾ ਵਿਧਾਇਕ ਕਿੱਕੀ ਢਿੱਲੋਂ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ''ਤੇ

Wednesday, May 24, 2023 - 05:41 PM (IST)

ਫਰੀਦਕੋਟ (ਰਾਜਨ) : ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪਿਛਲੇ ਦਿਨੀਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅਦਾਲਤ ਨੇ ਅੱਜ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਦਾ 2 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਮੌਕੇ ਗੱਲ ਕਰਦਿਆਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ 'ਤੇ ਪੂਰਾ ਭਰੋਸਾ ਹੈ। 

ਇਹ ਵੀ ਪੜ੍ਹੋ- ਸੰਗਰੂਰ ’ਚ ਬਾਕਸਰ ’ਤੇ ਜਾਨਲੇਵਾ ਹਮਲਾ, ਤੋੜ ਦਿੱਤੀਆਂ ਲੱਤਾਂ-ਬਾਹਾਂ (ਵੀਡੀਓ)

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 16 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 17 ਮਈ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਕਰਕੇ 5 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਹ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਹੋਰ ਪੁੱਛਗਿੱਛ ਕਰਨ ਦਾ ਹਵਾਲਾ ਦੇ ਕੇ 22 ਮਈ ਨੂੰ ਹੋਰ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਅੱਜ ਇਹ ਰਿਮਾਂਡ ਖ਼ਤਮ ਹੋਣ 'ਤੇ ਸਾਬਕਾ ਵਿਧਾਇਕ ਨੂੰ ਮੁੜ ਤੋਂ ਅਦਾਲਤ 'ਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ- ਨਵੀਂ ਸੰਸਦ ਦੇ ਉਦਘਾਟਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਖ਼ੀ ਭਰਿਆ ਟਵੀਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News