ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ

Monday, Mar 20, 2023 - 03:23 PM (IST)

ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ

ਲੁਧਿਆਣਾ (ਰਾਜ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਾਸਮ-ਖ਼ਾਸ ਮੰਨੇ ਜਾਣ ਵਾਲੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫ਼ਤਰ ਵਿਖੇ ਪੇਸ਼ ਹੋਏ। ਜਾਣਕਾਰੀ ਮੁਤਾਬਕ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ 'ਚ ਕੁਲਦੀਪ ਵੈਦ ਤੋਂ ਕਰੀਬ 2 ਤੋਂ 3 ਘੰਟੇ ਤੱਕ ਵਿਜੀਲੈਂਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਦੱਸਣਯੋਗ ਹੈ ਕਿ ਘਰ 'ਚ ਵਿਜੀਲੈਂਸ ਵੱਲੋਂ ਛਾਪੇਮਾਰੀ ਦੌਰਾਨ ਕੁਲਦੀਪ ਸਿੰਘ ਵੈਦ ਦੇ ਘਰਾਂ ਜਾਇਦਾਦ ਦਾ ਬਿਓਰਾ, ਸੋਨਾ ਅਤੇ ਨਕਦੀ ਮਿਲੀ ਸੀ, ਉੱਥੇ ਹੀ ਭਾਰੀ ਮਾਤਰਾ 'ਚ ਵਿਦੇਸ਼ੀ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਜਲਦ ਹੋਵੇਗਾ ਨਵੀਂ ਤਾਰੀਖ਼ ਦਾ ਐਲਾਨ

ਇਸ ਤੋਂ ਬਾਅਦ ਐਕਸਾਈਜ਼ ਵਿਭਾਗ ਅਤੇ ਪੁਲਸ ਨੇ ਮੌਕੇ 'ਤੇ ਪਹੁੰਚੇ ਕੇ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਵੈਦ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਸੀ। ਕੁਲਦੀਪ ਵੈਦ ਅਤੇ ਉਨ੍ਹਾਂ ਦੇ ਪੁੱਤਰ ਕੋਲੋਂ ਲਿਮਟ ਤੋਂ ਜ਼ਿਆਦਾ ਮਾਤਰਾ 'ਚ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਸਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News