ਵਿਜੀਲੈਂਸ ਸਾਹਮਣੇ ਫਿਰ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
Saturday, May 13, 2023 - 08:33 AM (IST)

ਲੁਧਿਆਣਾ (ਰਾਜ) : ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਮਾਮਲੇ ’ਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਫਿਰ ਵਿਜੀਲੈਂਸ ਦਫ਼ਤਰ ’ਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਹੁਣ ਫਿਰ 25 ਮਈ ਨੂੰ ਆਉਣ ਲਈ ਕਿਹਾ ਗਿਆ ਹੈ। ਐੱਸ. ਐੱਸ. ਪੀ. ਰਵਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਕੁਲਦੀਪ ਸਿੰਘ ਵੈਦ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ’ਚ ਜਾਂਚ ਚੱਲ ਰਹੀ ਹੈ।
ਉਨ੍ਹਾਂ ਨੂੰ ਜਾਂਚ ’ਚ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਸੀ ਪਰ ਅੱਜ ਵੀ ਕੁੱਝ ਦਸਤਾਵੇਜ਼ ਉਹ ਲੈ ਕੇ ਨਹੀਂ ਆਏ ਸਨ। ਉਨ੍ਹਾਂ ਤੋਂ ਕੁੱਝ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਨੂੰ 25 ਮਈ ਨੂੰ ਸਬੰਧਿਤ ਦਸਤਾਵੇਜ਼ਾਂ ਦਾ ਪੂਰਾ ਰਿਕਾਰਡ ਲੈ ਕੇ ਆਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਇਸ ਤਾਰੀਖ਼ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ