ਪੰਜਾਬ ਲੋਕ ਕਾਂਗਰਸ ਦੇ ਕਾਫ਼ਲੇ 'ਚ ਹੋਇਆ ਵਾਧਾ, ਸਾਬਕਾ ਵਿਧਾਇਕ ਨਿਰਮਲ ਨਿੰਮਾ ਸਮੇਤ ਹੋਰ ਆਗੂ ਹੋਏ ਸ਼ਾਮਲ
Thursday, Dec 30, 2021 - 04:54 PM (IST)
 
            
            ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਸਮੇਤ ਰਾਜਕੁਮਾਰ ਗਰਗ ਰਾਜ ਨੰਬਰਦਾਰ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਡਾ. ਦੀਪਕ ਜੋਤੀ ਮੈਂਬਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਇਸ ’ਚ ਸ਼ਾਮਲ ਹੋ ਗਏ।

ਇਨ੍ਹਾਂ ਤਿੰਨਾਂ ਸ਼ਖਸੀਅਤਾਂ ਦਾ ਅੱਜ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ 'ਬੀਬੀ ਮਹਿੰਦਰ ਕੌਰ ਜੋਸ਼' ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            