ਜਲੰਧਰ ਤੋਂ ਵੱਡੀ ਖ਼ਬਰ, ਅਕਾਲੀ ਦਲ ਦੇ ਸਾਬਕਾ MLA ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਲ
Sunday, Mar 26, 2023 - 04:44 PM (IST)
ਜਲੰਧਰ (ਸੋਨੂੰ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਕੈਂਟ ਤੋਂ ਵਿਧਾਇਕ ਰਹੇ ਚੁੱਕੇ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜਗਬੀਰ ਸਿੰਘ ਬਰਾੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਇਥੇ ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਕਾਂਗਰਸ ਦੀ ਪਾਰਟੀ ਵਿਚ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਾਲ 2007 ਵਿਚ ਜਗਬੀਰ ਸਿੰਘ ਬਰਾੜ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀ. ਪੀ. ਪੀ. ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੋਂ ਨੇਪਾਲ ਸਰਹੱਦ ਤਕ ਅਲਰਟ ਜਾਰੀ, ਜਾਣੋ ਹੁਣ ਤਕ ਕੀ ਕੁਝ ਹੋਇਆ
ਸਾਲ 2017 'ਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਥੇ ਹੀ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਜਗਬੀਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ।
ਦੱਸ ਦਈਏ ਕਿ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਵੀ ਚਰਚਾ ਹੈ 'ਆਪ' ਬਰਾੜ ਨੂੰ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਆਪਣਾ ਉਮਦੀਵਾਰ ਐਲਾਨ ਸਕਦੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।