ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਾ ਡੂੰਘਾ ਸਦਮਾ, ਮਾਤਾ ਦਾ ਦਿਹਾਂਤ

Wednesday, Jul 24, 2024 - 04:02 PM (IST)

ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਾ ਡੂੰਘਾ ਸਦਮਾ, ਮਾਤਾ ਦਾ ਦਿਹਾਂਤ

ਜਲੰਧਰ (ਜਤਿੰਦਰ)- ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਦੀ ਮਾਤਾ ਕੌਸ਼ਲਿਆ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਿਵੇਂ ਮਾਤਾ ਕੌਸ਼ਲਿਆ ਦੇਵੀ ਦੀ ਮੌਤ ਦਾ ਪਤਾ ਲੱਗਾ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। ਰਾਜਿੰਦਰ ਬੇਰੀ ਦੀ ਮਾਂ ਦਾ ਦਿਹਾਂਤ ਘਰ ਵਿੱਚ ਹੀ ਹੋਇਆ ਹੈ, ਉਹ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। 

ਕੌਸ਼ਲਿਆ ਦੇਵੀ ਦੇ ਅਚਾਨਕ ਦਿਹਾਂਤ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਰਾਜਿੰਦਰ ਬੇਰੀ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਕਰੀਬੀ ਹਨ। ਕੱਲ੍ਹ ਯਾਨੀ ਵੀਰਵਾਰ ਨੂੰ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  RSS ਤੋਂ ਬੈਨ ਹਟਾ ਕੇ ਭਾਜਪਾ ਨੇ ਕੀਤੀ ਕੌੜੇ ਸੰਬੰਧਾਂ ਨੂੰ ‘ਚਾਸ਼ਨੀ’ ਲਪੇਟਣ ਦੀ ਕੋਸ਼ਿਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News