ਪੰਜਾਬ ਦੇ ਸਾਬਕਾ ਵਿਧਾਇਕ ਨੂੰ ਅਦਾਲਤ ਤੋਂ ਲੱਗਿਆ ਝਟਕਾ, ਪੜ੍ਹੋ ਪੂਰਾ ਮਾਮਲਾ

Saturday, Jun 15, 2024 - 09:23 AM (IST)

ਫਿਰੋਜ਼ਪੁਰ (ਕੁਮਾਰ)– ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਨੂੰ ਲੈ ਕੇ ਗੋਲ਼ੀਆਂ ਚਲਾਉਂਦੇ ਹੋਏ ਕੁਝ ਲੋਕਾਂ ’ਤੇ ਜਾਨਲੇਵਾ ਹਮਲਾ ਕਰਦੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਦੋਸ਼ ’ਚ ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਖ਼ਿਲਾਫ਼ ਥਾਣਾ ਜ਼ੀਰਾ ’ਚ 6 ਜੂਨ 2024 ਨੂੰ ਦਰਜ ਕੀਤੇ ਗਏ ਮੁਕੱਦਮੇ ’ਚ ਕੁਲਬੀਰ ਸਿੰਘ ਜ਼ੀਰਾ ਵੱਲੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਅਦਾਲਤ ’ਚ 438 ਸੀ. ਆਰ. ਪੀ. ਸੀ. ਤਹਿਤ ਲਗਾਈ ਗਈ ਪ੍ਰੀ ਅਰੈਸਟ ਬੇਲ ਐਪਲੀਕੇਸ਼ਨ ਨੂੰ ਸੁਣਵਾਈ ਕਰਨ ਉਪਰੰਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਵੀਰ ਇੰਦਰ ਅਗਰਵਾਲ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ ਨੂੰ 'ਖ਼ਾਲਿਸਤਾਨੀ' ਕਹਿ ਕੇ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ

ਕੁਲਬੀਰ ਸਿੰਘ ਜ਼ੀਰਾ ਵੱਲੋਂ ਅਦਾਲਤ ’ਚ ਪੇਸ਼ ਹੋਏ ਵਕੀਲ ਨੇ ਅਦਾਲਤ ’ਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਦੇ ਹੋਏ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਘਟਨਾ ਸਮੇਂ ਮੌਕੇ ’ਤੇ ਮੌਜੂਦ ਨਹੀਂ ਸੀ ਅਤੇ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ ਹੈ ਤੇ ਉਸ ਦਾ ਅਕਸ ਖਰਾਬ ਕਰਨ ਲਈ ਉਸ ਵਿਰੁੱਧ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਇਸ ਕੇਸ ਦੇ ਮੁੱਦਈ ਪੱਖ ਵੱਲੋਂ ਅਦਾਲਤ ’ਚ ਪੇਸ਼ ਹੋਏ ਸਰਕਾਰੀ ਵਕੀਲ ਅਮਿਤ ਗੋਕਲਾਨੀ ਅਤੇ ਵਕੀਲ ਐੱਲ. ਐੱਸ. ਸੰਧੂ ਨੇ ਅਦਾਲਤ ’ਚ ਮੋਬਾਈਲ ਫੋਨ ਦੀ ਡਿਟੇਲ ਲਿਸਟ ਪੇਸ਼ ਕਰਦੇ ਕਿਹਾ ਕਿ ਜਿਸ ਸਮੇਂ ਦੀ ਘਟਨਾ ਹੈ, ਉਸ ਸਮੇਂ ਕੁਲਬੀਰ ਸਿੰਘ ਜ਼ੀਰਾ ਦੇ ਰਿਸ਼ਤੇਦਾਰਾਂ ਨੇ ਹਮਲਾ ਕੀਤਾ ਸੀ, ਉਸ ਸਮੇਂ ਕੁਲਬੀਰ ਸਿੰਘ ਜ਼ੀਰਾ ਦੀ ਉਸ ਨਾਲ ਫੋਨ ’ਤੇ ਗੱਲ ਹੋ ਰਹੀ ਸੀ ਅਤੇ ਉਸ ਦੇ ਫੋਨ ਆਉਣ ’ਤੇ ਹੀ ਉਸ ਦੇ ਰਿਸ਼ਤੇਦਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਕੁੜੀ ਨਾਲ ਲਵ ਮੈਰਿਜ ਦੇ ਨਾਂ 'ਤੇ ਵੱਡਾ ਧੋਖਾ! ਵਿਆਹ ਮਗਰੋਂ ਖੁੱਲ੍ਹਿਆ ਭੇਤ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਉਨ੍ਹਾਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਜਿਸ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਸਨ, ਉਸ ਜ਼ਮੀਨ ’ਤੇ ਮਾਨਯੋਗ ਅਦਾਲਤ ਵੱਲੋਂ ਸਟੇਅ ਜਾਰੀ ਕੀਤਾ ਹੋਇਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਕੁਲਬੀਰ ਜ਼ੀਰਾ ਅਤੇ ਦੂਜੇ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਪ੍ਰੀ ਬੇਲ ਐਪਲੀਕੇਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News