ਸਾਬਕਾ ਵਿਧਾਇਕ ਦੇ ਪੁੱਤ ਦਾ ਹੋਇਆ ਦੇਹਾਂਤ

Saturday, Oct 19, 2024 - 02:54 PM (IST)

ਲੁਧਿਆਣਾ: ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਚ ਦੇਹਾਂਤ ਹੋ ਗਿਆ ਹੈ। ਹਰਪ੍ਰੀਤ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਹਰਪ੍ਰੀਤ ਸ਼ਿਵਾਲਿਕ ਆਪਣੇ ਪਿਤਾ ਦਰਸ਼ਨ ਸਿੰਘ ਸ਼ਿਵਾਲਿਕ ਦੇ ਨਾਲ ਸਿਆਸਤ ਵਿਚ ਵੀ ਸਰਗਰਮ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਪ੍ਰੀਤ ਸਿੰਘ ਸ਼ਿਵਾਲਿਕ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ 'ਤੇ ਲਿਖਿਆ ਗਿਆ,"ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ MLA ਸ.ਦਰਸ਼ਨ ਸਿੰਘ ਸ਼ਿਵਾਲਿਕ ਦੇ ਨੌਜਵਾਨ ਸਪੁੱਤਰ ਸ. ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਬੇਵਖਤੇ ਅਕਾਲ ਚਲਾਣਾ ਕਰਨ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਜਾਣਕਾਰੀ ਮੁਤਾਬਕ ਹਰਪ੍ਰੀਤ ਨੂੰ ਲੀਵਰ ਦੀ ਬੀਮਾਰੀ ਸੀ। ਹਰਪ੍ਰੀਤ ਦੀ ਮੌਤ ਮਗਰੋਂ ਜਿੱਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉੱਥੇ ਹੀ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਸਮਰਥਕਾਂ ਵਿਚ ਵੀ ਮਾਤਮ ਪਸਰਿਆ ਹੈ। ਹਰਪ੍ਰੀਤ ਦੀ ਮ੍ਰਿਤਕ ਦੇਹ ਅੱਜ ਲੁਧਿਆਣਾ ਦੇ ਬਰੇਵਾਲ ਰੋਡ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਜਾਵੇਗੀ। ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਆਉਣ ਦੀ ਵੀ ਸੂਚਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News