ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਦੋ ਦਿਨ ਦੇ ਪੁਲਸ ਰਿਮਾਂਡ ’ਤੇ

Tuesday, Sep 19, 2023 - 06:14 PM (IST)

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਦੋ ਦਿਨ ਦੇ ਪੁਲਸ ਰਿਮਾਂਡ ’ਤੇ

ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ ਨੂੰ ਇਕ ਵੱਡੀ ਕਾਰਵਾਈ ਕਰਦਿਆਂ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਅਤੇ ਖਰਚੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਵਿਜੀਲੈਂਸ ਵਲੋਂ ਅੱਗੇ ਦੀ ਕਾਰਵਾਈ ਕਰਦੀਆਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਜਿਸ ਦੌਰਾਨ ਅਦਾਲਤ ਵਲੋਂ ਦੋਵਾਂ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਹੈ। 21 ਸਤੰਬਰ ਨੂੰ ਮਾਨਯੋਗ ਅਸ਼ੋਕ ਕੁਮਾਰ ਚੌਹਾਨ ਸੀ. ਜੇ. ਐੱਮ ਅਦਾਲਤ ਵਿਚ ਮੁੜ ਦੋਵਾਂ ਨੂੰ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ

ਦੱਸਣਯੋਗ ਹੈ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਉਸਦੇ ਮੁਹਾਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਵਿਚ ਉਨ੍ਹਾਂ ਦੇ ਨਿਵਾਸ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਹ ਗ੍ਰਿਫ਼ਤਾਰੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸਤਿਕਾਰ ਕੌਰ ਤੋਂ ਮਾਰਚ, 2023 ਵਿਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਪਾਰਟੀ ਵਲੋਂ 2022 ’ਚ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News