ਸਾਬਕਾ ਵਿਧਾਇਕਾ ਸਤਿਕਾਰ ਕੌਰ ਦੀਆਂ ਮੁਸ਼ਕਲਾਂ ਵਧੀਆਂ, ਹੁਣ ਜਾਇਦਾਦਾਂ ਨੂੰ ਲੈ ਕੇ ਵੱਡਾ ਖ਼ੁਲਾਸਾ

Monday, Sep 25, 2023 - 01:41 PM (IST)

ਸਾਬਕਾ ਵਿਧਾਇਕਾ ਸਤਿਕਾਰ ਕੌਰ ਦੀਆਂ ਮੁਸ਼ਕਲਾਂ ਵਧੀਆਂ, ਹੁਣ ਜਾਇਦਾਦਾਂ ਨੂੰ ਲੈ ਕੇ ਵੱਡਾ ਖ਼ੁਲਾਸਾ

ਚੰਡੀਗੜ੍ਹ : ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਅਤੇ ਉਸ ਦੇ ਪਤੀ ਜਸਮੇਲ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਸਤਿਕਾਰ ਕੌਰ ਗਹਿਰੀ ਦੇ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਦੀ ਜ਼ਮੀਨ ਕਈ ਥਾਵਾਂ 'ਤੇ ਖ਼ਰੀਦਣ ਬਾਰੇ ਪਤਾ ਲਿੱਗਾ ਹੈ। ਇਹ ਪ੍ਰਾਪਰਟੀ ਮੋਹਾਲੀ, ਫਿਰੋਜ਼ਪੁਰ ਸਮੇਤ ਕਈ ਹੋਰ ਥਾਵਾਂ 'ਤੇ ਬਣਾਏ ਜਾਣ ਦੇ ਤੱਥ ਸਾਹਮਣੇ ਆਏ ਹਨ। ਜਾਂਚ ਦੌਰਾਨ ਅਜਿਹੀਆਂ 13 ਜਾਇਦਾਦਾਂ ਦਾ ਖ਼ੁਲਾਸਾ ਹੋਇਆ ਹੈ। ਇਨ੍ਹਾਂ 'ਚ ਆਲੀਸ਼ਾਨ ਕੋਠੀਆਂ, ਲਗਜ਼ਰੀ ਗੱਡੀਆਂ ਅਤੇ ਹਥਿਆਰ ਵੀ ਖ਼ਰੀਦੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨੇ ਬੇਰਹਿਮੀ ਨਾਲ ਕੁੱਟੀ ਘਰਵਾਲੀ, ਮਾਰੀਆਂ ਲੱਤਾਂ

ਵਿਜੀਲੈਂਸ ਨੂੰ ਸਤਿਕਾਰ ਕੌਰ ਅਤੇ ਉਸ ਦੇ ਪਤੀ ਵੱਲੋਂ ਰੇਤ ਦੇ ਕਾਰੋਬਾਰ 'ਚ ਹਿੱਸੇਦਾਰੀ ਦਾ ਵੀ ਪਤਾ ਲੱਗਿਆ ਹੈ। ਹੁਣ ਜਾਂਚ ਟੀਮ ਇਹ ਪਤਾ ਲਗਾਵੇਗੀ ਕਿ ਕਾਰੋਬਾਰ 'ਚ ਉਨ੍ਹਾਂ ਨੇ ਕਿੰਨਾ ਨਿਵੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਅਤੇ ਖ਼ਰਚੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਇਗਨੂੰ 'ਚ ਨਵਾਂ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ

ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਉਸਦੇ ਮੋਹਾਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਵਿਚ ਉਸ ਦੇ ਨਿਵਾਸ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਹ ਗ੍ਰਿਫ਼ਤਾਰੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸਤਿਕਾਰ ਕੌਰ ਤੋਂ ਮਾਰਚ, 2023 ਵਿਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਪਾਰਟੀ ਵਲੋਂ 2022 ’ਚ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਈ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News