ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਸਾਬਕਾ ਵਿਧਾਇਕ ਸਿੱਧੂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

Sunday, Apr 18, 2021 - 07:28 PM (IST)

ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਸਾਬਕਾ ਵਿਧਾਇਕ ਸਿੱਧੂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, (ਮੁਨੀਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਸਮੇਂ ਤੋਂ ਪਾਰਟੀ ਦੇ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਲੜੀ ਵਿੱਚ ਬੀਤੇ ਦਿਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਉਮੀਦਵਾਰ ਐਲਾਨੇ ਗਏ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅੱਜ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਸਰਕਲ ਪ੍ਰਧਾਨਾਂ ਸਮੇਤ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।
 ਤਖਤ ਸਾਹਿਬ ਪੁੱਜਣ 'ਤੇ ਪਾਰਟੀ ਆਗੂਆਂ ਨੇ ਸਾਬਕਾ ਵਿਧਾਇਕ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ। ਤਖਤ ਸਾਹਿਬ ਮੱਥਾ ਟੇਕਣ ਮੌਕੇ ਸਾਬਕਾ ਵਿਧਾਇਕ ਸਿੱਧੂ ਨੇ ਸ਼ੁਕਰਾਨੇ ਦੀ ਅਰਦਾਸ ਕਰਨ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਵੀ ਅਰਦਾਸ ਕੀਤੀ। ਤਖਤ ਸਾਹਿਬ ਪ੍ਰਬੰਧਕਾਂ ਵੱਲੋਂ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਵਿਧਾਇਕ ਸਿੱਧੂ ਨੇ ਉਨ੍ਹਾਂ ਨੂੰ 2022 ਵਿਧਾਨ ਸਭਾ ਚੋਣਾਂ ਲਈ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨੇ ਜਾਣ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। 

PunjabKesari

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਜੋ ਵਿਕਾਸ ਕਰਵਾਇਆ ਗਿਆ ਹੈ ਉਸਦੀ ਕਿਤੇ ਮਿਸਾਲ ਨਹੀ ਮਿਲਦੀ। ਉਹ ਪਿਛਲੇ 25 ਸਾਲਾਂ ਤੋਂ ਹਲਕੇ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ ਅਤੇ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਅੱਗੇ ਵੀ ਇਹ ਸੇਵਾ ਜ਼ਾਰੀ ਰਹੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਉਨ੍ਹਾਂ ਦਾ ਮੁੱਖ ਮੁੱਦਾ ਹਲਕੇ ਦਾ ਸੰਪੂਰਨ ਵਿਕਾਸ ਰਹੇਗਾ।
 ਇਸ ਮੌਕੇ ਸਾਬਕਾ ਵਿਧਾਇਕ ਦੇ ਨਾਲ ਉਨ੍ਹਾਂ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਤੋਂ ਇਲਾਵਾ ਸੁਰਿੰਦਰ ਨੰਬਰਦਾਰ ਡੂੰਮਵਾਲੀ, ਅਮਰਜੀਤ ਸਿੰਘ ਚੀਮਾ, ਜਸਵਿੰਦਰ ਜੈਲਦਾਰ ਹਲਕਾ ਪ੍ਰਧਾਨ, ਸਤਿੰਦਰ ਸਿੱਧੂ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਅਵਤਾਰ ਮੈਨੂੰਆਣਾ,ਰਾਮਪਾਲ ਮਲਕਾਣਾ,ਰਾਕੇਸ ਚੋਧਰੀ,ਗੁਰਤੇਜ ਨਸੀਬਪੁਰਾ,ਸਤਵੀਰ ਅਸੀਜਾ, ਬਲਵੰਤ ਲੇਲੇਵਾਲਾ,ਬਹਾਦੁਰ ਲੇਲੇਵਾਲਾ,ਰਣਜੀਤ ਮਲਕਾਣਾ,ਭਿੰਦਾ ਜੱਜਲ,ਰੇਸਮ ਜਗਾ, ਗੁਰਦਿੱਤ ਸਿੰਘ ਜਗਾ,ਸੁਖਮੰਦਰ ਜਗਾ,ਚਮਕੋਰ ਜਗਾ,ਜਗਸੀਰ ਸਿੰਘ ਫੱਤਾਬਾਲੂ,ਜਗਤਾਰ ਨੰਗਲਾ, ਡਾ.ਗੁਰਮੇਲ ਘਈ,ਗੁਰਮੇਲ ਲਾਲੇਆਣਾ,ਤਰਸੇਮ ਲਾਲੇਆਣਾ,ਹੁਸੀਆਰ ਸਿੰਘ,ਧੰਨਾ ਸਿੰਘ, ਆਦਿ ਆਗੂ ਮੌਜੂਦ ਸਨ।


author

Bharat Thapa

Content Editor

Related News