ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ 9 ਸਤੰਬਰ ਤੱਕ ਟਲੀ
Wednesday, Sep 07, 2022 - 05:17 PM (IST)

ਲੁਧਿਆਣਾ (ਮਹਿਰਾ)- ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਤੋਂ ਵਿਧਾਨ ਸਭਾ ਖ਼ੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਇਸ ਨੂੰ 9 ਸਤੰਬਰ ਲਈ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ’ਚ ਅਦਾਲਤ ’ਚ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਹੈ। ਆਪਣੀ ਜ਼ਮਾਨਤ ਪਟੀਸ਼ਨ ’ਚ ਬੈਂਸ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਿਆਸੀ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੂੰ ਇਸ ਮਾਮਲੇ ’ਚ ਘੜੀਸਿਆ ਜਾ ਗਿਆ ਹੈ ਅਤੇ ਉਨ੍ਹਾਂ ’ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ। ਜ਼ਿਕਰਯੋਗ ਹੈ ਕਿ ਵਿਧਾਇਕ ਬੈਂਸ ਸਮੇਤ ਹੋਰਾਂ ਨੇ ਪਹਿਲਾਂ 11 ਜੁਲਾਈ ਨੂੰ ਅਦਾਲਤ ’ਚ ਆਤਮ ਸਮਰਪਣ ਕੀਤਾ ਸੀ। ਅਦਾਲਤ ਨੇ ਦੋਸ਼ੀਆਂ ਦਾ ਪੁਲਸ ਰਿਮਾਂਡ ਦੇ ਖ਼ਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਕ ਵਿਧਵਾ ਮਹਿਲਾ ਦੀ ਸ਼ਿਕਾਇਤ ’ਤੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰ ਧਰਾਵਾਂ ਦੇ ਤਹਿਤ ਕੀਤੀ ਗਈ ਸ਼ਿਕਾਇਤ ਦੇ ਚਲਦਿਆਂ ਪੁਲਸ ਥਾਣਾ ਡਿਵੀਜ਼ਨ ਨੰਬਰ-6 ਵੱਲੋਂ ਅਦਾਲਤ ਦੇ ਆਦੇਸ਼ਾਂ ਦੇ ਸਿਮਰਜੀਤ ਸਿੰਘ ਬੈਂਸ ਅਤੇ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗਣਗੇ ਸਮਾਰਟ ਬਿਜਲੀ ਮੀਟਰ, ਸਰਕਾਰੀ ਦਫ਼ਤਰਾਂ ਤੇ ਮੁਲਾਜ਼ਮਾਂ ਦੇ ਘਰਾਂ ਤੋਂ ਹੋਵੇਗੀ ਸ਼ੁਰੂੂਆਤ
ਪੀੜਤ ਵਿਧਵਾ ਨੇ ਅਦਾਲਤ ਤੋਂ ਪੁਲਸ ਨੂੰ ਵਿਧਾਇਕ ਦੇ ਵਿਰੁੱਧ ਐੱਫ਼.ਆਈ. ਆਰ. ਦਰਜ ਕਰਨ ਦੇ ਆਦੇਸ਼ ਦੇਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਕਰਨ ਦੇ ਹੁਕਮ ਦੇਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਮਹਿਲਾ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ਼. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਸ ਦੇ ਵਿਰੁੱਧ ਵੀ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ