ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ SGPC ਮੈਂਬਰ ''ਕੋਰੋਨਾ'' ਪਾਜ਼ੇਟਿਵ, ਹਾਲਤ ਗੰਭੀਰ

Thursday, Mar 11, 2021 - 03:08 PM (IST)

ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ SGPC ਮੈਂਬਰ ''ਕੋਰੋਨਾ'' ਪਾਜ਼ੇਟਿਵ, ਹਾਲਤ ਗੰਭੀਰ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਸੁਖਦਰਸ਼ਨ ਸਿੰਘ ਮਰਾੜ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰਦੀਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਵੈਂਟੀਲੇਟਰ 'ਤੇ ਹਨ। ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।

ਸੂਬੇ ਦੇ ਕਰੀਬ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਬੁੱਧਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 1422 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 17 ਲੋਕਾਂ ਦੀ ਮੌਤ ਹੋਈ ਸੀ। ਹੁਣ ਤੱਕ ਸੂਬੇ 'ਚ 192040 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 5978 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕੁੱਲ 26997 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 1422 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 5263900 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। 
 


author

Babita

Content Editor

Related News