ਪੰਜਾਬ ਵਿਜੀਲੈਂਸ ਦਾ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ’ਤੇ ਸ਼ਿਕੰਜਾ, ਤੀਜੀ ਵਾਰ ਕੀਤਾ ਤਲਬ

Wednesday, Apr 12, 2023 - 11:06 AM (IST)

ਪੰਜਾਬ ਵਿਜੀਲੈਂਸ ਦਾ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ’ਤੇ ਸ਼ਿਕੰਜਾ, ਤੀਜੀ ਵਾਰ ਕੀਤਾ ਤਲਬ

ਫ਼ਰੀਦਕੋਟ (ਰਾਜਨ) : ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬੀਤੇ ਦਿਨ ਤੀਸਰੀ ਵਾਰ ਫਿਰ ਜਸਵਿੰਦਰ ਸਿੰਘ ਪੀ. ਪੀ. ਐੱਸ. ਉਪ-ਕਪਤਾਨ ਪੁਲਸ ਵਿਜੀਲੈਂਸ ਬਿਊਰੋ, ਫ਼ਰੀਦਕੋਟ ਦੇ ਦਫ਼ਤਰ ਵਿਖੇ ਤਲਬ ਕਰਕੇ ਪੁੱਛਗਿੱਛ ਕੀਤੀ ਗਈ ਅਤੇ ਇਹ ਸਿਲਸਿਲਾ ਕਰੀਬ 1 ਘੰਟੇ ਤੱਕ ਚੱਲਿਆ।

ਇਹ ਵੀ ਪੜ੍ਹੋ- ਪਪਲਪ੍ਰੀਤ ਦੀ ਗ੍ਰਿਫ਼ਤਾਰੀ ਮਗਰੋਂ ਪੁਲਸ ਮੁਸਤੈਦ, ਇਸ ਇਲਾਕੇ 'ਚ ਲਾਇਆ ਸਖ਼ਤ ਪਹਿਰਾ

ਦੱਸਣਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਚੱਲ ਰਹੀ ਵਿਜੀਲੈਂਸ ਜਾਂਚ ਕਾਰਨ ਢਿੱਲੋਂ ਨੂੰ ਪਹਿਲੀ ਵਾਰ ਬੀਤੀ 30 ਜਨਵਰੀ ਨੂੰ ਤਲਬ ਕੀਤਾ ਗਿਆ ਸੀ, ਜਿਸ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਵੱਲੋਂ ਆਪਣੇ ਐਡਵੋਕੇਟ ਸਮੇਤ ਵਿਜੀਲੈਂਸ ਵਿਭਾਗ ਦੇ ਜਵਾਬਾਂ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਦੂਸਰੀ ਵਾਰ 27 ਮਾਰਚ ਨੂੰ ਫਿਰ ਇਸੇ ਹੀ ਮਾਮਲੇ ਵਿਚ ਸਾਬਕਾ ਵਿਧਾਇਕ ਨੂੰ ਤਲਬ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਸੰਗਰੂਰ 'ਚ ਵਾਪਰਿਆ ਭਿਆਨਕ ਹਾਦਸਾ, ਛੁੱਟੀ ਆਏ ਫ਼ੌਜੀ ਦੀ ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News