ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ ਵਧੀ, 30 ਕਰੋੜ ਤੋਂ ਪਾਰ ਜਾ ਸਕਦੈ ਸਲਾਨਾ ਬਜਟ

Friday, Mar 18, 2022 - 01:08 PM (IST)

ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ ਵਧੀ, 30 ਕਰੋੜ ਤੋਂ ਪਾਰ ਜਾ ਸਕਦੈ ਸਲਾਨਾ ਬਜਟ

ਚੰਡੀਗੜ੍ਹ : ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਕਤਾਰ ਲੰਬੀ ਹੋ ਗਈ ਹੈ। ਭਾਵੇਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੈਨਸ਼ਨ ਨਾ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਤੋਂ ਬਾਅਦ ਕਈ ਪ੍ਰਮੁੱਖ ਸਿਆਸੀ ਆਗੂ ਸਾਬਕਾ ਵਿਧਾਇਕਾਂ ਵਾਲੀ ਕਤਾਰ 'ਚ ਆ ਗਏ ਹਨ। ਜਾਣਕਾਰੀ ਮੁਤਾਬਕ ਇਸ ਵਾਰ ਦੀ ਵਿਧਾਨ ਸਭਾ ਦੇ ਗਠਨ ਤੋਂ ਪਹਿਲਾਂ 245 ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਮਿਲ ਰਹੀ ਸੀ ਪਰ ਹੁਣ ਬਹੁਤੇ ਵਿਧਾਇਕ ਤੇ ਮੰਤਰੀ ਚੋਣਾਂ ਹਾਰ ਗਏ ਹਨ।

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ 'ਚ ਪਈ ਖੱਟਾਸ ਮਗਰੋਂ ਚੱਲੀਆਂ ਅੰਨ੍ਹੇਵਾਹ ਗੋਲੀਆਂ, ਵਕੀਲ ਮੁੰਡੇ ਨੇ ਦੱਸੀ ਸਾਰੀ ਕਹਾਣੀ

ਇਸ ਤਰ੍ਹਾਂ 80 ਦੇ ਕਰੀਬ ਹੋਰ ਨਵੇਂ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ। ਸਾਬਕਾ ਵਿਧਾਇਕਾਂ ਦੀ ਗਿਣਤੀ ਵੱਧਣ ਕਾਰਨ ਪੈਨਸ਼ਨ ਦਾ ਸਲਾਨਾ ਬਜਟ 30 ਕਰੋੜ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਸੰਗਰੂਰ ਘਰ ਪੁੱਜੇ ਭਗਵੰਤ ਮਾਨ, ਕੀਤਾ ਗਿਆ ਭਰਵਾਂ ਸੁਆਗਤ (ਤਸਵੀਰਾਂ)

ਦੱਸਣਯੋਗ ਹੈ ਕਿ ਪੰਜਾਬ ਰਾਜ ਵਿਧਾਨ ਮੰਡਲ ਮੈਂਬਰਜ਼ ਐਕਟ 197 ਅਤੇ ਪੰਜਾਬ ਰਾਜ ਵਿਧਾਨ ਮੰਡਲ ਮੈਂਬਰਜ਼ ਨਿਯਮ 1984 ਦੀ ਧਾਰਾ 3(1) ਅਧੀਨ ਪੈਨਸ਼ਨ ਤੈਅ ਕੀਤੀ ਜਾਂਦੀ ਹੈ। ਇਕ ਵਾਰੀ ਵਿਧਾਇਕ ਚੁਣੇ ਜਾਣ ਮਗਰੋਂ ਜੀਵਨ ਭਰ ਲਈ ਪੈਨਸ਼ਨ ਦਾ ਹੱਕ ਮਿਲ ਜਾਂਦਾ ਹੈ। ਮੌਤ ਹੋਣ ਪਿੱਛੋਂ ਪਰਿਵਾਰ ਨੂੰ ਫੈਮਿਲੀ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News