ਸਾਬਕਾ MP ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਕਾਂਗਰਸ ਦੀ ਟਿਕਟ ਮਿਲਣ ਦੀਆਂ ਕਨਸੋਆਂ

Wednesday, Mar 27, 2024 - 12:48 PM (IST)

ਸਾਬਕਾ MP ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਕਾਂਗਰਸ ਦੀ ਟਿਕਟ ਮਿਲਣ ਦੀਆਂ ਕਨਸੋਆਂ

ਪਟਿਆਲਾ (ਰਾਜੇਸ਼ ਪੰਜੌਲਾ) : ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ’ਤੇ ਕਾਂਗਰਸ ਨੂੰ ਕਰਾਰਾ ਝਟਕਾ ਲੱਗਾ ਹੈ, ਉੱਥੇ ਹੀ ਪਟਿਆਲਾ ਲੋਕ ਸਭਾ ਹਲਕੇ 'ਚ ਜ਼ਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਬਗਾਵਤ ਦੇ ਰੌਂਅ 'ਚ ਦਿਖਾਈ ਦੇ ਰਹੀ ਹੈ। ਮੰਗਲਵਾਰ ਦੇਰ ਸ਼ਾਮ ਪਾਰਟੀ ਦੇ ਸਮੂਹ ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਅਹੁਦੇਦਾਰਾਂ ਨੇ ਅਹਿਮ ਮੀਟਿੰਗ ਬੁਲਾ ਕੇ ਪਾਰਟੀ ਹਾਈਕਮਾਂਡ ਤੱਕ ਇਹ ਸੰਦੇਸ਼ ਪਹੁੰਚਾਇਆ ਹੈ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਕਿਸੇ ਟਕਸਾਲੀ ਕਾਂਗਰਸੀ ਨੂੰ ਹੀ ਲੋਕ ਸਭਾ ਦੀ ਟਿਕਟ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ (ਵੀਡੀਓ)

ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਪੁਰਾਣੇ ਆਗੂਆਂ ਅਤੇ ਵਰਕਰਾਂ ਦੀ ਅਣਗੌਲਿਆਂ ਕਰਕੇ ਕਿਸੇ ਹੋਰ ਨੂੰ ਪੈਰਾਸ਼ੂਟ ਰਾਹੀਂ ਬਾਹਰੋਂ ਲਿਆ ਕੇ ਟਿਕਟ ਦਿੱਤੀ ਤਾਂ ਸਮੁੱਚੀ ਲੀਡਰਸ਼ਿਪ ਕੰਮ ਨਹੀਂ ਕਰੇਗੀ।

ਇਹ ਵੀ ਪੜ੍ਹੋ :ਪੰਜਾਬ ਦੇ ਬਦਲੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਭਾਜਪਾ ਨੇ ਸੱਦੀ ਚੋਣ ਕਮੇਟੀ ਦੀ ਮੀਟਿੰਗ
ਪੰਜਾਬ ਕਾਂਗਰਸ ਦੇ ਟਕਸਾਲੀ ਕਾਂਗਰਸੀ ਲਾਲ ਸਿੰਘ ਦੇ ਨਿਵਾਸ ਸਥਾਨ ’ਤੇ ਹੋਈ। ਇਸ ਮੀਟਿੰਗ 'ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਪਟਿਆਲਾ ਸ਼ਹਿਰੀ ਹਲਕੇ ਦੇ ਇੰਚਾਰਜ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਹਲਕਾ ਸ਼ੁਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਜਿਹੜੇ ਟਕਸਾਲੀ ਕਾਂਗਰਸੀ ਸੰਕਟ ਦੇ ਸਮੇਂ ਪਾਰਟੀ ਨਾਲ ਡਟ ਕੇ ਖੜ੍ਹੇ ਹਨ, ਜਿਨ੍ਹਾਂ ਨੇ 10 ਸਾਲ ਅਕਾਲੀ ਦਲ ਦੇ ਰਾਜ ਵਿਚ ਅਤੇ ਹੁਣ ਆਮ ਆਦਮੀ ਪਾਰਟੀ ਦੇ ਰਾਜ ਵਿਚ ਸੰਘਰਸ਼ ਕੀਤਾ ਅਤੇ ਸਰਕਾਰਾਂ ਨਾਲ ਲੜਾਈ ਲੜਦੇ ਹੋਏ ਪਰਚੇ ਕਰਵਾਏ, ਉਨ੍ਹਾਂ ਨੂੰ ਅਣਗੌਲਿਆਂ ਨਾ ਜਾਵੇ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News