ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ
Thursday, Mar 19, 2026 - 11:15 AM (IST)
ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਬੁੱਧਵਾਰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਵਰਕਰਾਂ ਦਾ ਮਨੋਬਲ ਕਾਫ਼ੀ ਉੱਚਾ ਹੈ ਅਤੇ ਪਾਰਟੀ ਆਗਾਮੀ ਚੋਣਾਂ ਵਿਚ ਮਜ਼ਬੂਤੀ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਜ਼ਮੀਨੀ ਪੱਧਰ ’ਤੇ ਸਰਗਰਮ ਹੈ ਅਤੇ ਜਨਤਾ ਦਾ ਸਮਰਥਨ ਕਾਂਗਰਸ ਦੇ ਨਾਲ ਹੈ।
ਇਹ ਵੀ ਪੜ੍ਹੋ: 'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
ਉਨ੍ਹਾਂ ਦੱਸਿਆ ਕਿ ਬੈਠਕ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੂਬੇ ਵਿਚ ਜਨਹਿਤ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੀ ਰਣਨੀਤੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਾਲ ਹੀ, ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਆਉਣ ਵਾਲੇ ਸਮੇਂ ਵਿਚ ਪੰਜਾਬ ’ਚ ਇਕ ਮਜ਼ਬੂਤ ਬਦਲ ਬਣ ਕੇ ਉਭਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
