ਹੁਸ਼ਿਆਰਪਰ ਤੋਂ ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਦੇਹਾਂਤ, ਦਿੱਲੀ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ
06/25/2024 9:48:20 AM
ਹੁਸ਼ਿਆਰਪੁਰ (ਵਰਿੰਦਰ ਪੰਡਤ): ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬੀ ’ਚ ਚੁੱਕੀ ਸਹੁੰ
ਜਾਣਕਾਰੀ ਮੁਤਾਬਕ ਕਮਲ ਚੌਧਰੀ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਮਲ ਚੌਧਰੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8