ਅਹਿਮ ਖ਼ਬਰ : ਬਰਖ਼ਾਸਤ ਕੀਤੇ ਸਾਬਕਾ PPS ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ Vigilance ਦੀ ਜਾਂਚ ਸ਼ੁਰੂ

Wednesday, Apr 19, 2023 - 10:24 AM (IST)

ਅਹਿਮ ਖ਼ਬਰ : ਬਰਖ਼ਾਸਤ ਕੀਤੇ ਸਾਬਕਾ PPS ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ Vigilance ਦੀ ਜਾਂਚ ਸ਼ੁਰੂ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਨੇ ਬਰਖ਼ਾਸਤ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਅਤੇ ਪੀ. ਪੀ. ਐੱਸ. ਅਧਿਕਾਰੀ ਰਾਜਜੀਤ ਸਿੰਘ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਜਾਂਚ ਲਈ ਚਿੱਠੀ ਲਿਖੀ ਹੈ, ਜਿਸ ਤੋਂ ਬਾਅਦ ਰਾਜਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਬੈਂਕ ਖ਼ਾਤਿਆਂ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ ਹੁਣ ਨਹੀਂ ਕਰ ਸਕਣਗੇ ਮਨਮਾਨੀ, ਵਿਭਾਗ ਨੇ ਜਾਰੀ ਕਰ ਦਿੱਤੇ ਹੁਕਮ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਸਾਬਕਾ ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਸੀਲਬੰਦ ਲਿਫ਼ਾਫਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਮਗਰੋਂ ਪੀ. ਪੀ. ਐੱਸ. ਅਧਿਕਾਰੀ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ 'ਚ ਨਾਮਜ਼ਦ ਕਰਦੇ ਹੋਏ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਐੱਸ. ਆਈ. ਟੀ. ਦੀ ਰਿਪੋਰਟ 'ਚ ਰਾਜਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੀ ਡਰੱਗ ਮਾਮਲੇ 'ਚ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਸਨ। ਸਾਲ 2013 'ਚ ਰਾਜਜੀਤ ਸਿੰਘ ਨੂੰ ਐੱਸ. ਐੱਸ. ਪੀ. ਤਰਨਤਾਰਨ ਲਾਇਆ ਗਿਆ ਸੀ ਅਤੇ ਉਸ ਦੀ ਅਪੀਲ 'ਤੇ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਤਰਨਤਾਰਨ 'ਚ ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਮਜ਼ਦੂਰਾਂ ਲਈ ਚੰਗੀ ਖ਼ਬਰ, ਸਰਕਾਰ ਨੇ ਵਧਾਈਆਂ ਮਜ਼ਦੂਰੀ ਦੀਆਂ ਘੱਟੋ-ਘੱਟ ਦਰਾਂ

ਉਦੋਂ ਰਾਜਜੀਤ ਨੇ ਕਿਹਾ ਸੀ ਕਿ ਸਰਹੱਦੀ ਖੇਤਰ 'ਚ ਉਨ੍ਹਾਂ ਨੂੰ ਇੰਦਰਜੀਤ ਸਿੰਘ ਦੀਆਂ ਸੇਵਾਵਾਂ ਦੀ ਲੋੜ ਹੈ, ਜਦੋਂ ਕਿ ਉਸ ਸਮੇਂ ਜ਼ਿਲ੍ਹੇ 'ਚ ਇੰਦਰਜੀਤ ਸਿੰਘ ਤੋਂ ਸੀਨੀਅਰ 40 ਹੋਰ ਅਧਿਕਾਰੀ ਵੀ ਮੌਜੂਦ ਸਨ। ਇੰਦਰਜੀਤ ਨੂੰ ਓ. ਆਰ. ਪੀ. ਰੈਂਕ ਦੇ ਕੇ ਤਰਨਤਾਰਨ 'ਚ ਸੀ. ਆਈ. ਏ. ਇੰਸਪੈਕਟਰ ਲਾਇਆ ਗਿਆ ਸੀ। ਉਦੋਂ ਉਸ ਨੂੰ ਹੈੱਡ ਕਾਂਸਟੇਬਲ ਤੋਂ ਏ. ਐੱਸ. ਆਈ. ਬਣਾਉਣ ਲਈ ਦੋਹਰੀ ਪਦਉੱਨਤੀ ਦੇਣ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਅਜਿਹਾ ਕਰਦੇ ਸਮੇਂ ਰਾਜਜੀਤ ਸਿੰਘ ਨੇ ਕਿਹਾ ਸੀ ਕਿ ਇੰਦਰਜੀਤ ਸਿੰਘ ਦੇ ਖ਼ਿਲਾਫ਼ ਕੋਈ ਵੀ ਅਪਰਾਧਿਕ ਮਾਮਲਾ ਪੈਂਡਿੰਗ ਨਹੀਂ ਹੈ, ਜਦੋਂ ਕਿ ਉਸ ਦੇ ਖ਼ਿਲਾਫ਼ ਜਾਂਚ ਚੱਲ ਰਹੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News