ਗੁਰਦੁਆਰਾ ਸਾਹਿਬ ਦੇ ਬਾਹਰ ਸਾਬਕਾ ਪੰਚਾਇਤ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਵਾਲੇ ਚੜ੍ਹੇ ਪੁਲਸ ਅੜਿੱਕੇ
Saturday, Nov 07, 2020 - 06:24 PM (IST)
ਜਲੰਧਰ (ਮਹੇਸ਼)— ਕਸਬਾ ਜਮਸ਼ੇਰ 'ਚ 21 ਸਤੰਬਰ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਜਮਸ਼ੇਰ ਖਾਸ ਦੇ ਸਾਬਕਾ ਪੰਚਾਇਤ ਮੈਂਬਰ ਮਾਨ ਸਿੰਘ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਦੀ ਅਗਵਾਈ 'ਚ ਐੱਸ. ਐੱਚ. ਓ. ਸਦਰ ਕਮਲਜੀਤ ਸਿੰਘ ਵੱਲੋਂ ਜੀ. ਐੱਨ. ਏ. ਚੌਕ ਨੇੜੇ ਮੇਨ ਜੀ. ਟੀ. ਰੋਡ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਹਾਦਰ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਸਤਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੋਵੇਂ ਵਾਸੀ ਪਿੰਡ ਜਮਸ਼ੇਰ ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੂੰ ਸ਼ਨੀਵਾਰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਲੁਧਿਆਣਾ: ਵਿਹੜੇ 'ਚ ਖੇਡ ਰਹੀ 6 ਸਾਲਾ ਬੱਚੀ ਨਾਲ 45 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਸੀ. ਪੀ. ਨੇ ਦੱਸਿਆ ਕਿ ਬਹਾਦਰ ਸਿੰਘ ਫਰਾਰ ਚੱਲ ਰਹੇ ਮੁਲਜ਼ਮ ਜਸਕਰਨ ਸਿੰਘ ਜੱਸਾ ਦਾ ਪਿਤਾ ਹੈ ਜਦਕਿ ਸਤਵਿੰਦਰ ਸਿੰਘ ਦਾ ਬੇਟਾ ਇੰਦਰਪ੍ਰੀਤ ਸਿੰਘ ਪਹਿਲਾਂ ਤੋਂ ਹੀ ਜੇਲ੍ਹ 'ਚ ਬੰਦ ਹੈ। ਉਸ ਨੂੰ ਵੀ ਸਦਰ ਪੁਲਸ ਮਾਨ ਸਿੰਘ ਦੀ ਕਤਲ ਦੇ ਮਾਮਲੇ 'ਚ ਜੇਲ੍ਹ ਤੋਂ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਚੁੱਕੀ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮਾਨ ਸਿੰਘ ਦੇ ਬੇਟੇ ਹਰਜੀਤ ਸਿੰਘ ਦੇ ਬਿਆਨਾਂ 'ਤੇ ਥਾਣਾ ਸਦਰ 'ਚ ਜਸਕਰਨ ਸਿੰਘ ਜੱਸਾ, ਸਤਵਿੰਦਰ ਸਿੰਘ ਅਤੇ ਬਹਾਦਰ ਸਿੰਘ ਅਤੇ ਇਕ ਹੋਰ ਮੁਲਜ਼ਮ ਖ਼ਿਲਾਫ਼ ਧਾਰਾ 302 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਸ ਦਾ ਮੰਨਣਾ ਹੈ ਕਿ ਬਹਾਦਰ ਸਿੰਘ ਅਤੇ ਸਤਵਿੰਦਰ ਸਿੰਘ ਦੇ ਫੜੇ ਜਾਣਨਾਲ ਪੁਲਸ ਦਾ ਫਰਾਰ ਜੱਸਾ ਤੱਕ ਪਹੁੰਚਣਾ ਆਸਾਨ ਹੋ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬਲਾਚੌਰ 'ਚ ਅਗਵਾ ਕਰਨ ਤੋਂ ਬਾਅਦ ਬੱਚੇ ਦਾ ਕਤਲ ਕਰਨ ਵਾਲੇ ਕਾਤਲ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ
ਇਹ ਵੀ ਪੜ੍ਹੋ: ਪਾਕਿ ਨੇ ਦਬਾਅ ਤੋਂ ਬਾਅਦ ਕਰਤਾਰਪੁਰ ਪ੍ਰਾਜੈਕਟ ਦਾ ਬਦਲਿਆ ਨਾਂ