ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

Thursday, Oct 03, 2019 - 03:24 PM (IST)

ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

ਨਵੀਂ ਦਿੱਲੀ—ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਲਈ ਸੱਦੇ ਨੂੰ ਸਵੀਕਰ ਕਰ ਲਿਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਕੋਰੀਡੋਰ ਖੁੱਲਣ ਤੋਂ ਬਾਅਦ ਪਾਕਿਸਤਾਨ ਜਾਣ ਵਾਲੇ ਪਹਿਲੇ ਜੱਥੇ 'ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਜਾਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਮਨਮੋਹਨ ਸਿੰਘ ਨੇ ਸਵੀਕਾਰ ਕਰ ਲਿਆ ਹੈ।

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਮਨਮੋਹਨ ਸਿੰਘ ਨੂੰ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਮਨਮੋਹਨ ਸਿੰਘ ਨੇ ਅਸਵੀਕਾਰ ਕਰ ਦਿੱਤਾ ਸੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਮਾਰੋਹ ਲਈ ਸੱਦਾ ਨਹੀਂ ਦਿੱਤਾ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਕੋਰੀਡੋਰ 9 ਨਵੰਬਰ ਨੂੰ ਭਾਰਤੀ ਸਿੱਖ ਤੀਰਥ ਯਾਤਰੀਆਂ ਲਈ ਖੋਲਿਆ ਜਾਵੇਗਾ।


author

Iqbalkaur

Content Editor

Related News