ਸਾਬਕਾ ਪੁਲਸ ਇੰਸਪੈਕਟਰ ਦਾ ਕਾਰਨਾਮਾ ਕਰੇਗਾ ਹੈਰਾਨ, ਲਿਫ਼ਟ ਦੇਣ ਮਗਰੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਕਰ ''ਤਾ ਵੱਡਾ ਕਾਂਡ
Saturday, Sep 20, 2025 - 02:42 PM (IST)

ਜਲੰਧਰ (ਸੋਨੂੰ)- ਆਦਮਪੁਰ ਪੁਲਸ ਸਟੇਸ਼ਨ ਅਧੀਨ ਆਉਂਦੇ ਕਪੂਰ ਪਿੰਡ ਦੇ ਕਠਾਰ ਚੌਂਕ 'ਤੇ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਨੂੰ ਲਿਫ਼ਟ ਮੰਗਣੀ ਮਹਿੰਗੀ ਪੈ ਗਈ ਹੈ। ਸਾਬਕਾ ਪੁਲਸ ਇੰਸਪੈਕਟਰ ਨੇ ਬਜ਼ੁਰਗ ਵਿਅਕਤੀ ਨੂੰ ਧੱਕਾ ਦੇ ਕੇ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਕੁੱਟਮਾਰ ਵੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ੜ੍ਹੀ ਹੋਵੇਗੀ ਵੱਡੀ ਮੁਸੀਬਤ! ਦਿੱਤੀ ਜਾ ਰਹੀ ਚਿਤਾਵਨੀ, 8 ਅਕਤੂਬਰ ਤੋਂ...
ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਬਡਾਲਾ ਮਾਹੀ ਪਿੰਡ ਦੇ ਇਕ ਬਜ਼ੁਰਗ ਵਿਅਕਤੀ ਜਗਦੇਵ ਸਿੰਘ ਨੇ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ। ਬਜ਼ੁਰਗ ਵਿਅਕਤੀ ਨੇ ਦੱਸਿਆ ਕਿ ਉਹ ਬੀਤੇ ਦਿਨ ਦੁਪਹਿਰ ਵੇਲੇ ਜਲੰਧਰ ਦੇ ਬੱਸ ਤੋਂ ਉਤਰਿਆ ਸੀ ਅਤੇ ਕਪੂਰ ਪਿੰਡ ( ਕਠਾਰ ਚੌਕ ) 'ਤੇ ਖੜ੍ਹਾ ਸੀ। ਉਸ ਨੇ ਇਕ ਸਕੂਟਰੀ ਚਾਲਕ ਨੂੰ ਲਿਫ਼ਟ ਲਈ ਇਸ਼ਾਰਾ ਕੀਤਾ। ਬਜ਼ੁਰਗ ਵਿਅਕਤੀ ਦਾ ਦੋਸ਼ ਹੈ ਕਿ ਸਕੂਟਰੀ ਰੋਕਣ ਤੋਂ ਬਾਅਦ ਚਾਲਕ ਨੇ ਉਸ ਨੂੰ ਜ਼ੋਰ ਨਾਲ ਧੱਕਾ ਦਿੱਤਾ, ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਪਿਆ। ਬਜ਼ੁਰਗ ਪੀੜਤ ਨੇ ਅੱਗੇ ਦੱਸਿਆ ਕਿ ਸਾਬਕਾ ਇੰਸਪੈਕਟਰ ਨੇ ਨਾ ਸਿਰਫ਼ ਉਸ ਦੀ ਪੱਗ ਉਤਾਰੀ, ਸਗੋਂ ਉਸ ਦੇ ਵਾਲ ਫੜ ਕੇ ਬੇਰਹਿਮੀ ਕੁੱਟਮਾਰ ਵੀ ਕੀਤੀ ਅਤੇ ਫਿਰ ਮੌਕੇ ਤੋਂ ਭੱਜ ਗਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਪੀੜਤ ਜਗਦੇਵ ਸਿੰਘ ਆਪਣੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਆਦਮਪੁਰ ਪੁਲਸ ਸਟੇਸ਼ਨ ਗਿਆ ਅਤੇ ਲਿਖਤੀ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ: Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ ਭਾਜੜਾਂ ! ਪਿੰਡ ਵਾਸੀ ਵੀ ਰਹਿ ਗਏ ਵੇਖਦੇ
ਪੁਲਸ ਨੇ ਕਾਰਵਾਈ ਦਾ ਦਿੱਤਾ ਭਰੋਸਾ
ਉਥੇ ਹੀ ਇਸ ਮਾਮਲੇ ਵਿਚ ਥਾਣਾ ਮੁਖੀ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਕਤ ਮੁਲਜ਼ਮ ਬੁੱਲੋਵਾਲ ਪੁਲਸ ਸਟੇਸ਼ਨ ਹੁਸ਼ਿਆਰਪੁਰ ਤੋਂ ਲਗਭਗ ਦੋ ਸਾਲ ਪਹਿਲਾਂ ਪੁਲਸ ਇੰਸਪੈਕਟਰ ਵਜੋਂ ਸੇਵਾਮੁਕਤ ਹੋਇਆ ਸੀ। ਪਿੰਡ ਵਾਸੀਆਂ ਅਤੇ ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਸ ਨੇ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਤਾਂ ਉਹ ਸਿੱਖ ਸਮੂਹਾਂ ਦੇ ਸਹਿਯੋਗ ਨਾਲ ਇਕ ਵੱਡਾ ਵਿਰੋਧ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਖੁੱਲ੍ਹੇ ਮੰਚ 'ਤੇ ਹੋਇਆ ਕਾਂਗਰਸ 'ਚ ਧੜੇਬੰਦੀ ਦਾ ਧਮਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8