ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਮੋਗਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਸਾਬਕਾ ਪੁਲਸ ਮੁਲਾਜ਼ਮ ਦੀ ਮੌਤ

04/07/2022 1:33:53 PM

ਮੋਗਾ (ਗੋਪੀ)- ਪੰਜਾਬ ਵਿਚ ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਖ਼ਬਰ ਮੋਗਾ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਸਲ੍ਹੀਣੇ ਦੇ ਰਹਿਣ ਵਾਲੇ 31 ਸਾਲਾ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਹੈ,ਜੋਕਿ ਪੰਜਾਬ ਪੁਲਸ ਦਾ ਮੁਲਾਜ਼ਮ ਵੀ ਰਹਿ ਚੁੱਕਾ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਪੰਜਾਬ ਕੈਬਨਿਟ ਵਿਸਤਾਰ ਨੂੰ ਲੰਬੇ ਸਮੇਂ ਤਕ ਲਟਕਾਉਣ ਦੇ ਪੱਖ ’ਚ ਨਹੀਂ

PunjabKesari

ਉਕਤ ਨੌਜਵਾਨ ਤਿੰਨ ਸਾਲ ਤੋਂ ਨਸ਼ਾ ਕਰ ਰਿਹਾ ਸੀ ਅਤੇ ਦੋ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ ਬਾਹਰ ਆਇਆ ਸੀ। ਉਥੇ ਹੀ ਇਹ ਵੀ ਪਤਾ ਲੱਗਾ ਹੈ ਕਿ 2016 ਵਿੱਚ ਉਕਤ ਨੌਜਵਾਨ ਪੰਜਾਬ ਪੁਲਸ ਵਿੱਚ ਭਰਤੀ ਸੀ ਪਰ ਕੁਝ ਮਹੀਨੇ ਨੌਕਰੀ ਕਰਨ ਤੋਂ ਬਾਅਦ ਪੁਲਸ ਦੀ ਨੌਕਰੀ ਛੱਡ ਕੇ ਵਾਪਸ ਘਰ ਆ ਗਿਆ ਸੀ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਰੋਜ਼ਾਨਾ ਹੀ ਕੋਈ ਨਾ ਕੋਈ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤੇ ਦੇ ਮੂੰਹ ਵਿਚ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News