ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ
Sunday, Sep 15, 2024 - 09:23 PM (IST)

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਚੇਅਰਮੈਨ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿੰਦਰ ਸਿੰਘ ਰੋਮਾਣਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਵਜੋਂ ਧਰਮ ਪ੍ਰਚਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਲਈ ਬਹੁਤ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਹਿੰਦਰ ਸਿੰਘ ਰੋਮਾਣਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।