ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ

Saturday, Dec 06, 2025 - 02:27 PM (IST)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ

ਅੰਮ੍ਰਿਤਸਰ- ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ 'ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕੁਝ ਸਮਾਂ ਸ਼ਾਂਤੀ, ਸੁਖ ਅਤੇ ਆਧਿਆਤਮਿਕਤਾ 'ਚ ਬਿਤਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਡਿੱਗਿਆ ਤਾਪਮਾਨ, ਇਨ੍ਹਾਂ ਜ਼ਿਲ੍ਹਿਆਂ 'ਚ...

ਦਰਸ਼ਨਾਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਰਾਸ਼ਟਰਪਤੀ ਦੇ ਪਦ ਤੋਂ ਹਟਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਦੀ ਇੱਛਾ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿਚ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਮੇਰੀ ਇੱਛਾ ਸੀ ਕਿ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਵਾ ਤੇ ਅੱਜ ਮੇਰਾ ਇਹ ਸੁਫ਼ਨਾ ਪੂਰਾ ਹੋਇਆ ਹੈ। ਮੈਂ ਗੁਰੂ ਸਾਹਿਬ ਦਾ ਦਿਲ  ਤੋਂ ਧੰਨਵਾਦ ਕਰਦਾ ਹਾਂ। ਰਾਮ ਨਾਥ ਕੋਵਿੰਦ ਨੇ ਇਹ ਵੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿਚ ਵੀ ਦਰਸ਼ਨ ਕਰਨ ਜਾਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦ, ਯਾਤਰੀਆਂ ਨੇ ਕਹਿਰ ਦੀ ਠੰਡ 'ਚ ਬਿਤਾਈ ਰਾਤ


author

Shivani Bassan

Content Editor

Related News